ਕਿਸਾਨਾਂ ਨੂੰ ਨਾਲ ਦੀ ਨਾਲ ਹੀ 1137.53 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ – ਡਿਪਟੀ ਕਮਿਸ਼ਨਰ ਅੰਮ੍ਰਿਤਸਰ

ਖ਼ਬਰ ਸ਼ੇਅਰ ਕਰੋ
050033
Total views : 165779

ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 5 ਲੱਖ ਮੀਟਰਿਕ ਟਨ ਤੋਂ ਪਾਰ

ਅੰਮ੍ਰਿਤਸਰ, 29 ਅਪ੍ਰੈਲ (ਡਾ. ਮਨਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 5 ਲੱਖ ਮੀਟਰਿਕ ਟਨ ਤੋਂ ਪਾਰ ਹੋ ਗਿਆ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਅੰਕੜਾ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 523618 ਮੀਟਰਿਕ ਟਨ ਕਣਕ ਦੀ ਖ਼ਰੀਦੀ ਕੀਤੀ ਜਾ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 551024 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 523618 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਵਿੱਚ ਖ਼ਰੀਦ ਏਜੰਸੀ ਪਨਗਰੇਨ ਨੇ 176172 ਮੀਟਰਿਕ ਟਨ, ਮਾਰਕਫੈੱਡ ਨੇ 126161 ਮੀਟਰਿਕ ਟਨ, ਪਨਸਪ ਨੇ 115510 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 80502 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 17638 ਮੀਟਰਿਕ ਟਨ ਕਣਕ ਖ਼ਰੀਦੀ ਹੈ। ਇਸ ਤੋਂ ਇਲਾਵਾ 7635 ਮੀਟਰਿਕ ਟਨ ਵਪਾਰੀਆਂ ਵੱਲੋਂ ਖ਼ਰੀਦੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 1137.53 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੋਂ ਬਾਅਦ ਕਣਕ ਦੀ ਲਿਫ਼ਟਿੰਗ ਵੀ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।