ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਭਾਗ ਲੈਣ ਵਾਲੇ ਸਕੂਲੀ ਵਿਦਿਆਰਥੀਆ ਦਾ ਸਨਮਾਨ

ਖ਼ਬਰ ਸ਼ੇਅਰ ਕਰੋ
035610
Total views : 131857

ਮੁਹਾਲੀ, 09 ਜਨਵਰੀ — ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਜੀ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਭਾਗ ਲੈਣ ਵਾਲੇ ਸਕੂਲੀ ਵਿਦਿਆਰਥੀਆ ਦੇ ਸਨਮਾਨ ਲਈ ਬੋਰਡ ਦੇ ਮੋਹਾਲੀ ਆਡੀਟੋਰੀਅਮ ਵਿਖੇ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਨੂੰ ਪੰਜਾਬੀ ਬੋਲੀ ਦੇ ਪ੍ਰਸਾਰ ਲਈ ਇੱਕ ਅਹਿਮ ਸ਼ੁਰੂਆਤ ਦੱਸਦੇ ਹੋਏ ਕਿਹਾ ਕਿ ਭਵਿੱਖ ਵਿੱਚ ਸਿੱਖਿਆ ਬੋਰਡ ਵੱਲੋਂ ਪੰਜਾਬੀ ਬੋਲੀ ਤੋਂ ਇਲਾਵਾ ਹੋਰ ਵਿਸ਼ਿਆਂ ਦੇ ਵੀ ਓਲੰਪਿਆਡ ਕਰਵਾਏ ਜਾਣੇ ਚਾਹੀਦੇ ਹਨ। ਇਸ ਨਾਲ ਜਿੱਥੇ ਸੂਬੇ ਦੇ ਸਕੂਲੀ ਵਿਦਿਆਰਥੀਆਂ ਨੂੰ ਆਪਣੀ ਜਾਣਕਾਰੀ ਵਿੱਚ ਵਾਧਾ ਕਰਨ ਦਾ ਮੌਕਾ ਮਿਲੇਗਾ ਉੱਥੇ ਹੀ ਅਧਿਆਪਕਾਂ ਨੂੰ ਵੀ ਆਪਣੇ ਹੋਣਹਾਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਦਾ ਮੌਕਾ ਮਿਲੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਆਪਣੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਬੋਰਡ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਹਮੇਸ਼ਾ ਯਤਨਸ਼ੀਲ ਰਹੇਗਾ ਤਾਂ ਜੋ ਪੰਜਾਬ ਦਾ ਹਰ ਵਿਦਿਆਰਥੀ ਆਪਣੀ ਸਿੱਖਿਆ ਦੇ ਬਲ ਤੇ ਦੁਨੀਆਂ ਭਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰਨ ਯੋਗ ਹੋ ਸਕੇ।

​ਸਮਾਗਮ ਦੀ ਸ਼ੁਰੂਆਤ ਬੋਰਡ ਧੁਨੀ ਨਾਲ ਕੀਤੀ ਗਈ ਜਿਸਤੋਂ ਬਾਅਦ ਗਾਇਕ ਸ੍ਰੀ ਕਮਲਜੀਤ ਨੀਲੋਂ ਵੱਲੋਂ ਓਲੰਪਿਆਡ ਐਂਥਮ ਪੇਸ਼ ਕੀਤਾ ਗਿਆ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸ੍ਰੀ ਅਵਿਕੇਸ਼ ਗੁਪਤਾ ਨੇ ਸਾਰਿਆਂ ਦਾ ਸਵਾਗਤ ਕੀਤਾ।

ਸਮਾਗਮ ਵਿੱਚ ਪਦਮਸ੍ਰੀ ਸ. ਸੁਰਜੀਤ ਪਾਤਰ, ਡਾ. ਸ਼ਤੀਸ਼ ਵਰਮਾ, ਸ. ਅਮਰਜੀਤ ਸਿੰਘ ਗਰੇਵਾਲ ਅਤੇ ਡਾ. ਰਵੇਲ ਸਿੰਘ ਵੱਲੋਂ ਪੰਜਾਬੀ ਬੋਲੀ ਦੇ ਪ੍ਰਚਾਰ ਪ੍ਰਸਾਰ ਸਬੰਧੀ ਵਿਚਾਰ ਪੇਸ਼ ਕੀਤੇ। ਉਨਾਂ ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਹੋਰ ਯਤਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਤਾਂ ਜੋ ਵਿਸ਼ਵ ਭਰ ਵਿੱਚ ਫ਼ੈਲੇ ਪੰਜਾਬੀ ਭਾਈਚਾਰੇ ਨੂੰ ਆਪਣੀ ਮਾਂ ਬੋਲੀ ਦੀ ਅਹਿਮੀਅਤ ਦਾ ਅਹਿਸਾਸ ਹੋ ਸਕੇ।

ਸਿੱਖਿਆ ਮੰਤਰੀ ਸ. ਬੈਂਸ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਮੱਲਾਂ ਮਾਰਨ ਵਾਲੇ ਸਕੂਲੀ ਵਿਦਿਆਰਥੀਆਂ ਨੂੰ ਸਨਮਾਨ ਸਰਟੀਫ਼ਿਕੇਟ ਅਤੇ ਮੈਡਲ ਦਿੱਤੇ ਗਏ।

ਵਿਦਿਆਰਥੀਆਂ ਨੇ ਇਸ ਮੌਕੇ ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ।

Harjot Singh Bains
#harjotsinghbains
#ਸਕੂਲ_ਸਿੱਖਿਆ_ਵਿਭਾਗ_ਪੰਜਾਬ #department_of_school_education_punjab
#punjab
#PunjabEducationRevolution
#PunjabShikshaKranti