Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
053172
Total views : 170568

ਅੰਮ੍ਰਿਤਸਰ 08 ਮਈ-(ਡਾ. ਮਨਜੀਤ ਸਿੰਘ)- ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਦੀ ਅਗਵਾਈ ਹੇਠ ਅੱਜ ਰੈਡ ਕਰਾਸ ਭਵਨ, ਅੰਮ੍ਰਿਤਸਰ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਆਯੋਜਿਤ ਕੀਤਾ ਗਿਆ । ਇਹ ਦਿਹਾੜਾ ਰੈਡ ਕਰਾਸ ਦੇ ਬਾਨੀ ਅਤੇ ਪਿਤਾਮਾ ਸਰ ਹੈਨਰੀ ਡੁਨਟ ਨੂੰ ਸਮਰਪਿਤ ਹੈ । ਇਸ ਸਮਾਰੋਹ ਵਿੱਚ ਵੱਖ ਵੱਖ ਐਨ ਜੀ ਓ ਦੇ ਨਾਮੁੰਦੀਆ ਯੂਥ ਕਲੱਬਾ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਤੇ ਸ੍ਰੀਮਤੀ ਪ੍ਰਗਤੀ ਸੇਠੀ,ਪੀ ਸੀ ਐਸ, ਆਨਰੇਰੀ ਸਕੱਤਰ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੇ ਹੜ੍ਹਾਂ ਵਿੱਚ ਕੰਮ ਕਰਨ ਵਾਲੀਆ ਸੰਸਥਾਵਾ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਹੇਨਰੀ ਡੁਨਟ ਨੂੰ ਸ਼ਰਧਾਜਲੀ ਪੇਸ਼ ਕੀਤੀ ਅਤੇ ਸਭ ਨੂੰ ਮਿਲ ਜੁਲ ਕੇ ਮਾਨਤਵਾ ਦੇ ਕੰਮਾਂ ਦੀ ਸੇਵਾ ਲਈ ਅਪੀਲ ਕੀਤੀ ।

ਇਸ ਮੌਕੇ ਤੇ ਸ਼੍ਰੀ ਸੈਮਸਨ ਮਸੀਹ, ਕਾਰਜਕਾਰੀ ਸਕੱਤਰ, ਰੈਡ ਕਰਾਸ ਨੇ ਆਏ ਹੋਏ ਸਾਰੇ ਪ੍ਰਤੀ ਭਾਗਿਆਂ, ਰੈਡ ਕਰਾਸ ਦੇ ਮੈਬਰ ਅਤੇ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ ਅਤੇ ਰੈਡ ਕਰਾਸ ਦੇ ਕੰਮਾਂ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਸਾਂਝੀ ਕੀਤੀ। ਇਸ ਮੌਕੇ ਦੇ ਮੁੱਖ ਮਹਿਮਾਨ ਸ਼੍ਰੀ ਇੰਦਰਬੀਰ ਸਿੰਘ ਨਿੱਜਰ, ਸਾਬਕਾ ਮੰਤਰੀ ਅਤੇ ਐਮ ਐਲ ਏ ਨੇ ਆਪਣੇ ਸੰਬੋਧਨ ਵਿੱਚ ਮਾਨਵਤਾ ਦੀ ਸੇਵਾ ਰੈਡ ਕਰਾਸ ਸੁਸਾਇਟੀ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਦਿਹਾੜਾ ਸਰ ਹੈਨਰੀ ਡੋਨੇਟ ਜੋ ਕਿ ਰੈਡ ਕਰਾਸ ਦੇ ਬਾਨੀ ਹਨ ਉਨ੍ਹਾ ਨੂੰ ਸਮਰਪਿਤ ਕੀਤਾ ਹੈ ।ਇਸ ਮੌਕੇ ਤੇ ਉਨ੍ਹਾਂ ਨੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ । ਜਿਸ ਵਿੱਚ 53 ਨੌਜਵਾਨਾਂ ਵੱਲੋ ਖੂਨਦਾਨ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਹਾੜਾ ਵਿਸ਼ਵ ਭਰ ਦੇ 191 ਮੁਲਕਾਂ ਵਿੱਚ ਬਰੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਦਿਹਾੜੇ ਦੇ ਥੀਮ “United in Humanity ” ਨੂੰ ਧਿਆਨ ਵਿੱਚ ਰੱਖਦੇ ਹੋਏ ਮਨੁੱਖਤਾ ਦੀ ਸੇਵਾ ਵਿੱਚ ਗਰੀਬਾਂ, ਬੱਚਿਆਂ, ਬਜੁਰਗਾਂ, ਮਹਿਲਾਵਾਂ, ਅਪਾਹਿਜਾਂ ਦੀ ਸੇਵਾ ਲਈ ਅੱਗੇ ਆਈਏ ਤਾਂ ਜੋ ਅਸੀ ਇੱਕ ਜਿੰਮੇਵਾਰ ਨਾਗਰਿਕ ਬਣਿਏ ਅਤੇ ਆਪਸੀ ਸਦਭਾਵ ਅਤੇ ਭਾਈਚਾਰੇ ਨੂੰ ਮਜਬੂਤ ਕਰੀਏ । ਇਸ ਦੇ ਨਾਲ ਹੀ ਕਾਰਜਕਾਰੀ ਸਕੱਤਰ ਨੇ ਦੱਸਿਆ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਜਿਲ੍ਹੇ ਵਿੱਚ ਵਿਸ਼ੇਸ਼ ਰੂਪ ਵਿੱਚ ਕੈਂਸਰ ਪੀੜਤਾਂ, ਕਿਡਨੀ ਪੀੜਤਾਂ ਅਤੇ ਗਰੀਬ ਮਰੀਜਾਂ ਦੀ ਹਰ ਤਰ੍ਹਾਂ ਦੀ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਨੇ ਰੈਡ ਕਰਾਸ ਨੂੰ ਆਦੇਸ਼ ਦਿੱਤਾ ਹੈ ਕਿ ਬੇਸਹਾਰਾ, ਵਿਧਵਾਵਾਂ, Special abled ਬੱਚਿਆਂ ਦੀ ਵਿਸ਼ੇਸ਼ ਤੌਰ ਤੇ ਸਹਾਇਤਾ ਕੀਤੀ ਜਾਵੇ।
ਅੱਜ ਦੇ ਇਸ ਦਿਹਾੜੇ ਤੇ ਡਾ. ਇੰਦਰਬੀਰ ਸਿੰਘ ਨਿਜਰ ਐਮ ਐਮ ਏ ਵੱਲੋ ਇਸ ਜਿਲ੍ਹੇ ਵਿੱਚ ਚੰਗੇ ਕੰਮ ਕਰਨ ਵਾਲੇ ਵੱਖ ਵੱਖ ਸ਼ਖਸ਼ੀਅਤਾਂ ਅਤੇ ਐਨ ਜੀ ਓ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਸ਼੍ਰੀ ਗੁਰਸ਼ਰਨ ਸਿੰਘ, ਸ੍ਰੀ ਰਜੇਸ਼ ਸ਼ਰਮਾ ਡੀ ਓ, ਸ੍ਰੀ ਮਨਪ੍ਰੀਤ ਸਿੰਘ ਸਰਬੱਤ ਦਾ ਭੱਲਾ ਟਰਸਟ, ਸ਼੍ਰੀ ਰਜਿੰਦਰਪਾਲ ਕੋਰ, ਏ ਸੀ ਐਸ ਸ਼ਾਮਲ ਸਨ ।#deputycommisioneramritsar#dproamritsar

==-