Flash News
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-
ਕਿਸਾਨਾਂ ਨੂੰ ਨਾਲ ਦੀ ਨਾਲ ਹੀ 1137.53 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ – ਡਿਪਟੀ ਕਮਿਸ਼ਨਰ ਅੰਮ੍ਰਿਤਸਰ

ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ

ਖ਼ਬਰ ਸ਼ੇਅਰ ਕਰੋ
050183
Total views : 166042

ਚੋਣਾਂ ਵਾਲੀਆਂ ਨਗਰ ਕੌਂਸਲਾਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ

ਅੰਮ੍ਰਿਤਸਰ, 12 ਮਈ (ਡਾ. ਮਨਜੀਤ ਸਿੰਘ) – ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/5 (-2)/52/2026/75 ਅਤੇ ਨੋਟੀਫਿਕੇਸ਼ਨ ਨੰਬਰ 03/01/5 (-2)/52/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਚੋਣਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੀਆਂ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀ ਚੋਣ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਉਨ੍ਹਾਂ ਦੱਸਿਆ ਕਿ ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵੱਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਤ ਰਾਜਨੀਤਿਕ ਪਾਰਟੀ ਦੇ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀ ਵੈੱਬਸਾਈਟ ’ਤੇ ਅਪਲੋਡ ਕੀਤੇ ਜਾਣਗੇ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦਸਿਆ ਕਿ ਨਗਰ ਕੌਂਸਲ ਚੋਣਾਂ 26.05.2026 (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਜਿਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਓਥੇ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।