Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-

ਖ਼ਬਰ ਸ਼ੇਅਰ ਕਰੋ
051824
Total views : 168722

ਅੰਮ੍ਰਿਤਸਰ, 19 ਮਈ-( ਡਾ. ਮਨਜੀਤ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਵਿੱਚ ਜਾਰੀ ਜਥੇਬੰਦਕ ਚੋਣਾਂ ਦੇ ਚਲਦੇ ਜੋਨ ਟਾਂਗਰਾ ਵਿੱਚ ਪਿੰਡ ਪੱਧਰੀ ਚੋਣ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਅੱਜ ਪਿੰਡ ਭੰਗਵਾਂ ਵਿੱਚ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਪ੍ਰਧਾਨਗੀ ਹੇਠ ਜੋਨ ਡੈਲੀਗੇਟ ਇਜਲਾਸ ਸੱਦ ਕੇ ਜੋਨ ਕੋਰ ਕਮੇਟੀ ਦਾ ਪੁਨਰਗਠਨ ਕੀਤਾ ਗਿਆ । ਜਿਸ ਵਿੱਚ ਪਿੰਡਾਂ ਤੋਂ ਚੁਣ ਕੇ ਆਏ ਡੈਲੀਗੇਟਾਂ ਨੇ ਹਾਜ਼ਰੀ ਭਰ ਕੇ ਸਰਬ ਸੰਮਤੀ ਨਾਲ ਜੋਨ ਕੋਰ ਕਮੇਟੀ ਦੀ ਚੋਣ ਕੀਤੀ ਗਈ।

ਇਸ ਮੌਕੇ ਜੋਨ ਪ੍ਰਧਾਨ ਬਲਵਿੰਦਰ ਸਿੰਘ ਰੁਮਾਣਾ ਚੱਕ, ਸਕੱਤਰ ਅਮਰਿੰਦਰ ਸਿੰਘ ਮਾਲੋਵਾਲ, ਜ਼ੋਨ ਖਜਾਨਚੀ ਸੂਬੇਦਾਰ ਨਿਰੰਜਨ ਸਿੰਘ ਜੱਬੋਵਾਲ, ਸੀਨੀ. ਮੀਤ ਪ੍ਰਧਾਨ ਬਲਦੇਵ ਸਿੰਘ ਭੰਗੂ, ਜੁਝਾਰ ਸਿੰਘ ਗਹਿਰੀ, ਜਸਵਿੰਦਰ ਸਿੰਘ ਗਹਿਰੀ ਮੰਡੀ, ਬਲਜਿੰਦਰ ਸਿੰਘ ਮਾਲੋਵਾਲ, ਪੁਸ਼ਪਿੰਦਰ ਸਿੰਘ ਭੰਗਵਾਂ, ਸੁਖਰਾਜ ਸਿੰਘ ਧਾਰੜ੍, ਦੀਦਾਰ ਸਿੰਘ ਧਾਰੜ੍, ਸੁਖਵਿੰਦਰ ਸਿੰਘ ਭੋਰਸ਼ੀ, ਅਮਰਜੀਤ ਸਿੰਘ ਬਾਲੀਆ, ਰੁਪਿੰਦਰ ਸਿੰਘ ਖੇਲਾ, ਬਲਰਾਜ ਸਿੰਘ ਰਾਜਾ, ਸਰਬਜੀਤ ਸਿੰਘ ਡੇਹਰੀਵਾਲ, ਬਿਕਰਮਜੀਤ ਸਿੰਘ ਤਾਰਾਗੜ੍ਹ 14 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਕਿਹਾ ਕਿ ਭਾਰਤ ਅਮਰੀਕਾ ਦਰਮਿਆਨ ਹੋਏ ਫ੍ਰੀ ਟ੍ਰੇਡ ਸਮਝੌਤੇ ਕਿਸਾਨਾਂ ਮਜਦੂਰਾਂ ਅਤੇ ਛੋਟੇ ਵਪਾਰੀ ਦੀ ਮੌਤ ਦੇ ਵਾਰੰਟ ਹਨ । ਇਸ ਦੇ ਨਾਲ ਭਾਰਤ ਦੀ ਕਿਸਾਨੀ ਤਬਾਹ ਹੋ ਜਾਵੇਗੀ ਜਿਸ ਕਾਰਨ ਖੇਤ ਮਜਦੂਰ ਅਤੇ ਖੇਤੀ ਨਾਲ ਜੁੜਿਆ ਹਰ ਵਰਗ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਵੇਗਾ । ਉਹਨਾ ਕਿਹਾ ਕਿ ਬਿਜਲੀ ਸੋਧ ਬਿੱਲ 2025, ਬੀਜ਼ ਬਿੱਲ, ਮਨਰੇਗਾ ਖ਼ਤਮ ਕਰਕੇ ਲਿਆਂਦੇ ਵੀ ਬੀ ਗ੍ਰਾਮ ਜੀ ਕਾਨੂੰਨ, 4 ਕਿਰਤ ਕੋਡ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹਨ । ਉਹਨਾ ਕਿਹਾ ਕਿ ਜਿੱਥੇ ਸਰਕਾਰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ ਉੱਥੇ ਹੀ ਦੂਸਰੇ ਪਾਸੇ ਮਜ਼ਦੂਰਾਂ ਨੂੰ ਮਨਰੇਗਾ ਸਕੀਮ ਵਿੱਚੋਂ ਜੋ ਰੁਜ਼ਗਾਰ ਮਿਲਦਾ ਸੀ ਉਸ ਨੂੰ ਵੀ ਖਤਮ ਕਰ ਦਿੱਤਾ ਹੈ ਤੇ ਵਾਧੂ ਆਰਥਿਕ ਬੋਝ ਸੂਬਿਆਂ ਦੇ ਸਿਰ ਪਾਇਆ ਜਾ ਰਿਹਾ ਹੈ । ਉਹਨਾ ਕਿਹਾ ਕਿ ਸ਼ੰਬੂ ਖਨੌਰੀ ਬਾਰਡਰ ਤੇ ਚੱਲ ਰਹੇ ਸੰਘਰਸ਼ ਵਿੱਚ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਸਮਾਨ ਚੋਰੀ ਕਾਰਨ 3 ਕਰੋੜ 77 ਲੱਖ ਦੇ ਹੋਏ ਨੁਕਸਾਨ ਦਾ ਮੁਆਵਜਾ ਸਰਕਾਰ ਤੁਰੰਤ ਜਾਰੀ ਕਰੇ ।