Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਦੀ ਚੋਣ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਮੁਕੰਮਲ-

ਖ਼ਬਰ ਸ਼ੇਅਰ ਕਰੋ
051824
Total views : 168721

ਕੁੱਲ 63.5 ਫ਼ੀਸਦੀ ਹੋਈ ਪੋਲਿੰਗ, ਵੋਟਾਂ ਦੀ ਗਿਣਤੀ 29 ਮਈ ਨੂੰ-

ਸਮੁੱਚਾ ਚੋਣ ਅਮਲ ਅਮਨ-ਪੂਰਵਕ ਨੇਪਰੇ ਚੜ੍ਹਨ ‘ਤੇ ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ, ਉਮੀਦਵਾਰਾਂ ਅਤੇ ਚੋਣ ਅਮਲੇ ਦਾ ਧੰਨਵਾਦ-

ਅੰਮ੍ਰਿਤਸਰ, 26 ਮਈ (ਡਾ. ਮਨਜੀਤ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੀਆਂ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਦੀ ਆਮ ਚੋਣ ਅੱਜ ਪੂਰੀ ਤਰ੍ਹਾਂ ਅਮਨ-ਸ਼ਾਂਤੀ ਨਾਲ ਮੁਕੰਮਲ ਹੋ ਗਈ ਹੈ। ਤੇਜ਼ ਗਰਮੀ ਦੇ ਬਾਵਜੂਦ ਵੀ ਇਨ੍ਹਾਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦੇ ਵੋਟਰਾਂ ਨੇ ਪੂਰੇ ਉਤਸ਼ਾਹ ਦੇ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅਧੀਨ 3 ਨਗਰ ਕੌਂਸਲਾਂ ਜੰਡਿਆਲਾ ਗੁਰੁ, ਮਜੀਠਾ, ਰਮਦਾਸ ਅਤੇ 1 ਨਗਰ ਪੰਚਾਇਤ ਰਈਆ ਵਿੱਚ ਅੱਜ ਸਵੇਰੇ 8:00 ਵਜੇ ਵੋਟਾਂ ਪੈਣ ਦੀ ਪ੍ਰੀਕ੍ਰਿਆ ਸ਼ੁਰੂ ਹੋਈ ਸੀ ਜੋ ਸ਼ਾਮ 5:00 ਵਜੇ ਤੱਕ ਨਿਰਵਿਘਨ ਚੱਲੀ। ਇਸ ਦੌਰਾਨ ਇਨ੍ਹਾਂ 3 ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਵਿੱਚ ਵੋਟਾਂ ਪੈਣ ਦੀ ਕੁੱਲ ਪ੍ਰਤੀਸ਼ਤ 63.5 ਫ਼ੀਸਦੀ ਰਹੀ ਹੈ।

ਨਗਰ ਕੌਂਸਲ ਅਤੇ ਨਗਰ ਪੰਚਾਇਤ ਵਾਈਜ ਪਈਆਂ ਵੋਟਾਂ ਦੀ ਪ੍ਰਤੀਸ਼ਤਤਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਜੰਡਿਆਲਾ ਗੁਰੂ ਵਿੱਚ ਕੁੱਲ 57.08 ਫ਼ੀਸਦੀ ਵੋਟਾਂ ਪਈਆਂ ਹਨ। ਇਸ ਤੋਂ ਇਲਾਵਾ ਨਗਰ ਕੌਂਸਲ ਮਜੀਠਾ ਵਿੱਚ 62 ਫ਼ੀਸਦੀ ਅਤੇ ਨਗਰ ਕੌਂਸਲ ਰਮਦਾਸ ਵਿੱਚ 77.33 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਰਈਆ ਵਿੱਚ ਕੁੱਲ 53.06 ਪੋਲਿੰਗ ਫ਼ੀਸਦੀ ਰਹੀ ਹੈ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਵੋਟਾਂ ਦੇ ਬੈਲਟ ਬਕਸਿਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਜਾਵੇਗਾ ਅਤੇ 29 ਮਈ 2026 ਨੂੰ ਨਿਰਧਾਰਿਤ ਗਿਣਤੀ ਸਥਾਨਾਂ ਉੱਪਰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਦੀ ਸਹੂਲਤ ਲਈ ਛਾਂ-ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਏਨੀਂ ਗਰਮੀ ਦੇ ਬਾਵਜੂਦ ਵੀ ਵੋਟਰਾਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ ਜਿਸ ਲਈ ਉਹ ਸਮੂਹ ਵੋਟਰਾਂ ਦੇ ਧੰਨਵਾਦੀ ਹਨ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਉਮੀਦਵਾਰਾਂ ਅਤੇ ਰਾਜਨੀਤਿਕ ਦਲਾਂ ਦਾ ਵੀ ਚੋਣ ਪ੍ਰੀਕ੍ਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ‘ਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਚੋਣਾਂ ਨੂੰ ਪੂਰੀ ਤਰ੍ਹਾਂ ਅਮਨ-ਸ਼ਾਂਤੀ ਦੇ ਮਹੌਲ ਵਿੱਚ ਅਜ਼ਾਦਾਨਾਂ, ਨਿਰਪੱਖ ਅਤੇ ਤਰੁੱਟੀ ਰਹਿਤ ਮੁਕੰਮਲ ਕਰਨ ਲਈ ਸਮੂਹ ਚੋਣ ਅਮਲੇ, ਸੁਰੱਖਿਆ ਅਮਲੇ ਦਾ ਵੀ ਧੰਨਵਾਦ ਕੀਤਾ।