Flash News
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-
“ਨੈਸ਼ਨਲ ਡੀ-ਵਾਰਮਿੰਗ ਡੇ” ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ, ਜਾਗਰੂਕਤਾ ਪੋਸਟਰ ਕੀਤਾ ਗਿਆ ਜਾਰੀ-
ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ-

ਕਿਸਾਨ ਨਹਿਰੀ ਪਾਣੀਆਂ ਨੂੰ ਤਰਸੇ- ਗੁਰਬਚਨ ਸਿੰਘ ਚੱਬਾ

ਖ਼ਬਰ ਸ਼ੇਅਰ ਕਰੋ
051489
Total views : 168294

ਤਰਨਤਾਰਨ,  23 ਜੂਨ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਿਸਾਨ ਆਗੂ ਨਿਰਵੈਲ ਸਿੰਘ ਨਿਸ਼ਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਅੱਜ ਪਿੰਡ ਚੱਬਾ ਵਿਖੇ ਰਾਜਬਾਹ ਝਬਾਲ ਵਿੱਚ ਨਹਿਰੀ ਪਾਣੀ ਨਾਂ ਆਉਣ ਕਾਰਨ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਟੇਲਾਂ ਤੱਕ ਤੇ ਕੱਲ੍ਹੇ ਕੱਲ੍ਹੇ ਖੇਤ ਤੱਕ ਪਹੁੰਚਾਉਣ ਦੇ ਕੀਤੇ ਗਏ ਦਾਅਵੇ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਅੱਜ 23 ਜੂਨ ਤੱਕ ਪਾਣੀ ਦੀ ਇੱਕ ਬੂੰਦ ਵੀ ਨਹੀਂ ਛੱਡੀ ।

ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਪੇਡੀ ਸੀਜਨ ਦੌਰਾਨ ਸੂਆ ਪੁੱਟ ਕੇ ਪੱਕਾ ਕਰਨ ਦੇ ਨਾਂ ਤੇ ਉਸਾਰੀ ਸ਼ੁਰੂ ਕਰ ਦਿੱਤੀ ਗਈ ਜਿਸ ਨਾਲ ਹਨੇਰੀ ਝੱਖੜ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਜਰਨਰੇਟਰ ਦਾ ਪ੍ਰਬੰਧ ਕਰਕੇ ਮਹਿੰਗੇ ਭਾਅ ਦਾ ਡੀਜ਼ਲ ਬਾਲ ਕੇ ਲੱਗੇ ਝੋਨੇ ਨੂੰ ਬਚਾਉਣ ਲਈ ਪ੍ਰਬੰਧ ਕਰਨੇ ਪਏ, ਦੂਜੇ ਪਾਸੇ ਪੰਜਾਬ ਸਰਕਾਰ ਕਿਸਾਨਾਂ ਨੂੰ 1 ਜੂਨ ਨੂੰ ਝੋਨਾ ਲਾਉਣ ਲਈ ਕਹਿ ਰਹੀ ਸੀ ਪਰ 23 ਜੂਨ ਤੱਕ ਪਾਣੀ ਦਾ ਪ੍ਰਬੰਧ ਨਹੀਂ ਕੀਤਾ ਗਿਆ। ਡੈਮਾਂ ਵਿੱਚ ਪਾਣੀ ਨੱਕਾ ਨੱਕ ਭਰਿਆ ਪਿਆ ਹੈ ਜਦੋਕਿ ਪੰਜਾਬ ਤੇ ਹਰਿਆਣਾ ਨੂੰ ਪਾਣੀ ਵੱਧ ਵਰਤਣ ਲਈ ਕਿਹਾ ਜਾ ਰਿਹਾ।

ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਕਿਹਾ ਕਿ ਪੈਡੀ ਸੀਜ਼ਨ ਨੂੰ ਧਿਆਨ ‘ਚ ਰੱਖਦਿਆਂ ਤੁਰੰਤ ਪਾਣੀ ਛੱਡਿਆ ਜਾਵੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਲਾਡੀ ਸਿੰਘ ਫੌਜੀ ਨਿਰਮਲ ਸਿੰਘ ਦਿਲਬਾਗ ਸਿੰਘ ਬਲਵਿੰਦਰ ਸਿੰਘ ਬਾਊ ਹਰਜੀਤ ਸਿੰਘ ਜੀਤਾ ਜਗਪ੍ਰੀਤ ਸਿੰਘ ਜਗ ਭੁਪਿੰਦਰ ਸਿੰਘ ਭਿੰਦਾ ਦਿਲਸ਼ੇਰ ਸਿੰਘ ਹਰਭਾਲ ਸਿੰਘ ਹਰਜੀਤ ਸਿੰਘ ਜੀਤੂ ਮਲਕੀਤ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।