Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਖ਼ਬਰ ਸ਼ੇਅਰ ਕਰੋ
051693
Total views : 168561

ਅੰਮ੍ਰਿਤਸਰ, 26 ਜੂਨ ( ਨਸੀਹਤਬਿਊਰੋ) – ਪੰਜਾਬ ਸਰਕਾਰ ਵੱਲੋਂ 27 ਜੂਨ ਨੂੰ ਸ਼ਾਮ ਸਮੇਂ ਰਣਜੀਤ ਐਵੀਨਿਊ ਸਥਿਤ ਪਾਰਟੀਸ਼ਨ ਗਰਾਊਂਡ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਟਰੈਫਿਕ ਰੂਟ ਪਲਾਨ ਅਤੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਏਡੀਸੀਪੀ ਟਰੈਫਿਕ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਸਮਾਗਮ ਦੌਰਾਨ ਵੀ.ਵੀ.ਆਈ.ਪੀ. ਮੂਵਮੈਂਟ ਨੂੰ ਧਿਆਨ ਵਿੱਚ ਰੱਖਦਿਆਂ ਹਰਤੇਜ ਹਸਪਤਾਲ ਤੋਂ ਗੁਮਟਾਲਾ ਰੋਡ ਅਤੇ ਟੀ-ਪੁਆਇੰਟ ਇਨ-ਆਉਟ ਬੇਕਰੀ ਵਾਲੀ ਸੜਕ ਜੋ ਕਿ ਮੁੱਖ ਸਮਾਗਮ ਵਾਲੀ ਥਾਂ `ਤੇ ਜਾਂਦੀ ਹੈ `ਤੇ ਆਮ ਲੋਕਾਂ ਨੂੰ ਬਿਨਾਂ ਲੋੜ ਆਵਾਜਾਈ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ ਹੈ। ਇਨ੍ਹਾਂ ਦੋਵਾਂ ਰੂਟਾਂ `ਤੇ ਸਮਾਗਮ ਦੌਰਾਨ ਵਿਸ਼ੇਸ਼ ਟਰੈਫਿਕ ਪ੍ਰਬੰਧ ਰਹਿਣਗੇ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵਸਨੀਕ ਰਣਜੀਤ ਐਵੀਨਿਊ ਵੱਲ ਆਉਣ ਲਈ ਰਤਨ ਸਿੰਘ ਚੌਂਕ ਤੋਂ ਹੁੰਦੇ ਹੋਏ ਐੱਮ.ਕੇ. ਹੋਟਲ ਰੋਡ, ਬੈਸਟ ਵੈਸਟਰਨ ਰੋਡ, ਟੀ-ਪੁਆਇੰਟ ਰੂਟ ਅਤੇ ਰਣਜੀਤ ਐਵੀਨਿਊ ਸੀ-ਮਾਰਕੀਟ ਟੀ-ਪੁਆਇੰਟ ਵਾਲੇ ਬਦਲਵੇਂ ਰਸਤੇ ਦੀ ਵਰਤੋਂ ਕਰਨ। ਇਸੇ ਤਰ੍ਹਾਂ ਸ਼ਹਿਰ ਤੋਂ ਬਾਹਰੋਂ ਆਉਣ ਵਾਲੇ ਲੋਕਾਂ ਨੂੰ ਆਈ.ਟੀ.ਆਈ ਤੋਂ ਆਨੰਦ ਪਾਰਕ ਵਾਲੇ ਰੂਟ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।

ਏਡੀਸੀਪੀ ਟਰੈਫਿਕ ਨੇ ਕਿਹਾ ਕਿ ਸਮਾਗਮ ਨੂੰ ਸੁਚਾਰੂ, ਸੁਰੱਖਿਅਤ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਸੁਰੱਖਿਆ ਅਤੇ ਟਰੈਫਿਕ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਸ਼ਰਾਰਤੀ ਹਰਕਤ ਜਾਂ ਕਾਨੂੰਨ-ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਟਰੈਫਿਕ ਪੁਲਿਸ ਨੇ ਸ਼ਹਿਰ ਵਾਸੀਆਂ ਅਤੇ ਸਮਾਗਮ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਾਰੀ ਕੀਤੀ ਗਈ ਟਰੈਫਿਕ ਐਡਵਾਈਜ਼ਰੀ ਦੀ ਪਾਲਣਾ ਕਰਨ, ਨਿਰਧਾਰਤ ਰੂਟਾਂ ਦੀ ਵਰਤੋਂ ਕਰਨ ਅਤੇ ਡਿਊਟੀ `ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਸਹਿਯੋਗ ਕਰਨ, ਤਾਂ ਜੋ ਟਰੈਫਿਕ ਵਿਵਸਥਾ ਸੁਚਾਰੂ ਬਣੀ ਰਹੇ ਅਤੇ ਕਿਸੇ ਨੂੰ ਵੀ ਬੇਲੋੜੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।