Flash News
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ
ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹੋਈ ਸ਼ੁਰੂ – ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ 
ਐੱਸ.ਆਈ.ਆਰ. ਅਧੀਨ ਜ਼ਿਲ੍ਹਾ ਅੰਮ੍ਰਿਤਸਰ ਵਿੱਚ 25 ਜੂਨ ਤੋਂ ਸ਼ੂਰੂ ਹੋਵੇਗੀ ਘਰ-ਘਰ ਗਣਨਾ ਪ੍ਰੀਕ੍ਰਿਆ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-

ਖ਼ਬਰ ਸ਼ੇਅਰ ਕਰੋ
050843
Total views : 167298

ਜ਼ਿਲ੍ਹੇ ਵਿੱਚ ਕੁੱਲ ਵੋਟਰ 19,73,071 `ਚੋਂ ਹੁਣ ਤੱਕ ਕੁੱਲ 17,64,101 ਐਨੂਮਰੇਸ਼ਨ ਫਾਰਮ (ਈ.ਐੱਫ) ਵੰਡੇ ਜਾ ਚੁੱਕੇ ਹਨ – ਜ਼ਿਲ੍ਹਾ ਚੋਣ ਅਫ਼ਸਰ

ਵੰਡੇ ਗਏ ਫਾਰਮਾਂ ਵਿੱਚੋਂ 20,438 ਐਨੂਮਰੇਸ਼ਨ ਫਾਰਮਾਂ ਦੀ ਮੁਕੰਮਲ ਜਾਂਚ ਕਰਕੇ ਚੋਣ ਡਾਟਾਬੇਸ ਵਿੱਚ ਡਿਜੀਟਲ ਐਂਟਰੀ ਕੀਤੀ ਗਈ – ਜ਼ਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 30 ਜੂਨ (ਡਾ. ਮਨਜੀਤ ਸਿੰਘ) – ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ ਹੈ। `ਸਪੈਸ਼ਲ ਇੰਟੈਂਸਿਵ ਰਿਵੀਜ਼ਨ` (ਐੱਸ.ਆਈ.ਆਰ-2026) ਦੀ ਪ੍ਰਗਤੀ ਸਬੰਧੀ ਤਾਜ਼ਾ ਰਿਪੋਰਟ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਅਧਿਕਾਰਤ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਰਜਿਸਟ੍ਰੇਸ਼ਨ ਅਤੇ ਡਾਟਾਬੇਸ ਪ੍ਰਬੰਧਨ ਦੇ ਕੰਮ ਵਿੱਚ ਪ੍ਰਸ਼ਾਸਨ ਨੇ ਇੱਕ ਵੱਡਾ ਪੜਾਅ ਪਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ 30 ਜੂਨ 2026 ਤੱਕ ਇਕੱਠੇ ਕੀਤੇ ਅਧਿਕਾਰਤ ਅੰਕੜਿਆਂ ਅਨੁਸਾਰ, ਪੂਰੇ ਜ਼ਿਲ੍ਹੇ ਵਿੱਚ ਕੁੱਲ ਵੋਟਰ 19,73,071 `ਚੋਂ ਹੁਣ ਤੱਕ ਕੁੱਲ 17,64,101 ਐਨੂਮਰੇਸ਼ਨ ਫਾਰਮ (ਈ.ਐੱਫ) ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਫਾਰਮ ਵੰਡਣ ਦੀ ਮੁਹਿੰਮ ਦੇ ਨਾਲ-ਨਾਲ ਡਿਜੀਟਾਈਜ਼ੇਸ਼ਨ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਵੰਡੇ ਗਏ ਫਾਰਮਾਂ ਵਿੱਚੋਂ 20,438 ਐਨੂਮਰੇਸ਼ਨ ਫਾਰਮਾਂ ਦੀ ਮੁਕੰਮਲ ਜਾਂਚ ਕਰਕੇ ਚੋਣ ਡਾਟਾਬੇਸ ਵਿੱਚ ਡਿਜੀਟਲ ਐਂਟਰੀ ਕੀਤੀ ਜਾ ਚੁੱਕੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 2,134 ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼.), 213 ਸੈਕਟਰ ਅਫ਼ਸਰ, 22 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ 110 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੈਦਾਨੀ ਪੱਧਰ `ਤੇ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਮੂਹ ਨਾਗਰਿਕਾਂ ਅਤੇ ਰਾਜਨੀਤਿਕ ਪਾਰਟੀਆਂ ਦੀ ਸਹੂਲਤ ਲਈ, ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਲਈ ਜਾਰੀ ਕੀਤਾ ਗਿਆ ਮੁਕੰਮਲ ਐੱਸ.ਆਈ.ਆਰ.-2026 ਸ਼ਡਿਊਲ ਸਾਂਝਾ ਕਰਦਿਆਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਗਣਨਾ (ਡੋਰ ਟੂ ਡੋਰ ਵੈਰੀਫਿਕੇਸ਼ਨ) ਕੀਤੀ ਜਾਵੇਗੀ। ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 3 ਅਗਸਤ 2026 ਨੂੰ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦਾ ਸਮਾਂ 3 ਅਗਸਤ ਤੋਂ 2 ਸਤੰਬਰ 2026 ਤੱਕ ਹੋਵੇਗਾ। ਨੋਟਿਸ ਪੀਰੀਅਤ (ਸੁਣਵਾਈ ਅਤੇ ਵੈਰੀਫਿਕੇਸ਼ਨ) 3 ਅਗਸਤ ਤੋਂ 28 ਸਤੰਬਰ 2026 ਤੱਕ ਹੋਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਡਾਟਾ ਐਂਟਰੀ ਵਿੱਚ 100 ਫ਼ੀਸਦੀ ਸ਼ੁੱਧਤਾ ਅਤੇ ਤੇਜ਼ੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਆਉਣ ਵਾਲੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਨੂੰ ਸਹੀ ਜਾਣਕਾਰੀ ਦੇਣ ਅਤੇ ਸ਼ਡਿਊਲ ਅਨੁਸਾਰ ਆਪਣੇ ਫਾਰਮ ਜਲਦੀ ਜਮ੍ਹਾਂ ਕਰਵਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ।