ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-

ਖ਼ਬਰ ਸ਼ੇਅਰ ਕਰੋ
052397
Total views : 169517

ਅੰਮ੍ਰਿਤਸਰ, 2 ਜੁਲਾਈ (ਡਾ. ਮਨਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਲਈ ਪੂਰਾ ਸਹਿਯੋਗ ਦੇਣ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਘਰ-ਘਰ ਜਾ ਕੇ ਕੀਤੀ ਜਾ ਰਹੀ ਇਸ ਪ੍ਰਕਿਰਿਆ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਹਰੇਕ ਵੋਟਰ ਦੇ ਘਰ ਜਾ ਕੇ ਇਨਿਊਮੇਰੇਸ਼ਨ ਫਾਰਮ ਵੰਡ ਰਹੇ ਹਨ, ਉਨ੍ਹਾਂ ਨੂੰ ਭਰਨ ਵਿੱਚ ਸਹਾਇਤਾ ਕਰ ਰਹੇ ਹਨ ਅਤੇ ਭਰੇ ਹੋਏ ਫਾਰਮ ਇਕੱਠੇ ਕਰ ਰਹੇ ਹਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਇਸ ਮੁਹਿੰਮ ਸਬੰਧੀ ਜਾਗਰੂਕ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਜਿਹੜੇ ਕਰਮਚਾਰੀ ਪੰਜਾਬ ਵਿੱਚ ਵੋਟਰ ਵਜੋਂ ਰਜਿਸਟਰਡ ਹਨ, ਉਹ ਆਪਣੇ ਸਬੰਧਤ ਬੂਥ ਦੇ ਨਾਲ ਸੰਪਰਕ ਕਰਕੇ ਇਨਿਊਮੇਰੇਸ਼ਨ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਦੀ ਸਰਗਰਮ ਭਾਗੀਦਾਰੀ ਨਾਲ “ਕੋਈ ਵੀ ਯੋਗ ਵੋਟਰ ਨਾ ਰਹਿ ਜਾਵੇ” ਦੇ ਉਦੇਸ਼ ਨੂੰ ਸਫਲਤਾਪੂਰਵਕ ਹਾਸਲ ਕਰਨ ਵਿੱਚ ਮਦਦ ਮਿਲੇਗੀ।