Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਜੰਡਿਆਲਾ ਗੁਰੂ ਦੇ ਚਾਰ ਕਾਂਗਰਸੀ ਆਗੂ ‘ਆਪ’ ‘ਚ ਸ਼ਾਮਲ

ਖ਼ਬਰ ਸ਼ੇਅਰ ਕਰੋ
051815
Total views : 168711

ਅੰਮ੍ਰਿਤਸਰ, 01 ਜਨਵਰੀ- ( ਡਾ. ਮਨਜੀਤ ਸਿੰਘ  )- ਜੰਡਿਆਲਾ ਗੁਰੂ ਵਿਖੇ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ  ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ੳ ਦੀ ਅਗਵਾਈ ਹੇਠ ਕੌਂਸਲਰ ਹਰਜਿੰਦਰ ਸਿੰਘ , ਸੁਖਜਿੰਦਰ ਸਿੰਘ ਗੋਲਡੀ, ਹਰਦੇਵ ਸਿੰਘ ਰਿੰਕੂ ਅਤੇ ਨਿਰਮਲ ਸਿੰਘ ਲਾਹੌਰੀਆ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।

     ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ੳ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ‘ਆਪ’ ਵਿੱਚ ਸ਼ਾਮਲ ਹੋ ਕੇ ਆਪਣੇ ਪਰਿਵਾਰ ਦਾ ਵਿਸਥਾਰ ਕਰ ਰਹੇ ਹਨ। ਉਨਾਂ ਕਿਹਾ ਕਿ ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪਾਰਟੀ ਵੱਲੋਂ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋ ਇਲਾਵਾ ਸ. ਸਰਬਜੀਤ ਸਿੰਘ ਡਿੰਪੀ, ਸੁਨੈਨਾ ਰੰਧਾਵਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।