Flash News
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਵੀਜ਼ਨ (SIR)-2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ-

ਖ਼ਬਰ ਸ਼ੇਅਰ ਕਰੋ
051889
Total views : 168816

ਅੰਮ੍ਰਿਤਸਰ, 15 ਜੁਲਾਈ (ਡਾ. ਮਨਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਅਕਤੂਬਰ, 2026 ਦੇ ਆਧਾਰ ‘ਤੇ ਚੱਲ ਰਹੀ ਸਪੈਸ਼ਲ ਇੰਟੈਨਸਿਵ ਰਵੀਜ਼ਨ Special Intensive Revision (SIR)-2026 ਲਈ ਸੋਧਿਆ ਹੋਇਆ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਪੁਨਰ-ਜਾਂਚ ਦੀ ਕਾਰਵਾਈ ਜਾਰੀ ਰਹੇਗੀ।

ਉਨ੍ਹਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਸਰਵੇਖਣ ਦੀ ਕਾਰਵਾਈ ਹੁਣ 24 ਜੁਲਾਈ ਦੀ ਬਜਾਏ 03 ਅਗਸਤ, 2026 ਤੱਕ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਮਿਤੀ 13 ਅਗਸਤ ਤੋਂ 12 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਇਸ ਵਿਸ਼ੇਸ਼ ਪੁਨਰ-ਜਾਂਚ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਜੇਕਰ ਕਿਸੇ ਵੋਟਰ ਦੇ ਵੇਰਵਿਆਂ ਵਿੱਚ ਸੋਧ, ਨਵੇਂ ਨਾਮ ਦੀ ਸ਼ਮੂਲੀਅਤ ਜਾਂ ਹੋਰ ਕੋਈ ਦਾਅਵਾ/ਇਤਰਾਜ਼ ਹੋਵੇ ਤਾਂ ਨਿਰਧਾਰਤ ਸਮੇਂ ਦੌਰਾਨ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਬੀ.ਐਲ.ਓ. ਰਾਹੀਂ ਜ਼ਰੂਰ ਦਰਜ ਕਰਵਾਇਆ ਜਾਵੇ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ, ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਵੀ ਸੋਧੇ ਹੋਏ ਸ਼ਡਿਊਲ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਪੈਸ਼ਲ ਇੰਟੈਨਸਿਵ ਰਵੀਜ਼ਨ Special Intensive Revision (SIR)-2026 ਦੀ ਸਮੁੱਚੀ ਪ੍ਰਕਿਰਿਆ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕੀਤੀ ਜਾ ਸਕੇ।