ਡੇਅਰੀ ਵਿਭਾਗ ਦਾ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ 11 ਜਨਵਰੀ ਨੂੰ

ਖ਼ਬਰ ਸ਼ੇਅਰ ਕਰੋ
039632
Total views : 138238

ਤਰਨ ਤਾਰਨ, 09 ਜਨਵਰੀ — ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਸੂਰਜ ਪੈਲਸ, ਪਿੰਡ ਪਹੁਵਿੰਡ, ਬਲਾਕ ਭਿੱਖੀਵਿੰਡ, ਜ਼ਿਲ੍ਹਾ ਤਰਨ ਤਾਰਨ ਵਿਖੇ ਮਿਤੀ 11 ਜਨਵਰੀ, 2024 ਨੂੰ ਸਵੇਰੇ 10 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਸ਼੍ਰੀ ਵਰਿਆਮ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਵਿੱਚ ਪਹੁੰਚ ਕੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾਉਣ।
ਉਹਨਾਂ ਦੱਸਿਆ ਕਿ ਇਸ ਸੈਮੀਨਾਰ ਵਿੱਚ ਡੇਅਰੀ ਕਿੱਤੇ ਨਾਲ ਸਬੰਧਤ ਵੱਖ-ਵੱਖ ਕੰਪਨੀਆਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਅਤੇ ਵੱਖ ਵੱਖ ਵਿਸ਼ਾ ਮਾਹਰਾਂ ਵੱਲੋ ਡੇਅਰੀ ਧੰਦੇ ਵਿੱਚ ਨਵੀਆਂ ਤਕਨੀਕਾਂ ਸਬੰਧੀ ਜਾਣੂ ਕਰਵਾਇਆ ਜਾਵੇਗਾ । ਉਹਨਾਂ ਕਿਹਾ ਕਿ ਸੈਮੀਨਾਰ ਵਿੱਚ ਪਸ਼ੂ ਪਾਲਕਾਂ, ਕਿਸਾਨਾਂ ਨੂੰ ਉਹਨਾਂ ਦੇ ਪਸ਼ੂਆਂ ਲਈ ਮਿਨਰਲ ਮਿਕਸ਼ਚਰ (ਧਾਤਾਂ ਦਾ ਚੂਰਾ) ਅਤੇ ਟ੍ਰੇਨਿੰਗ ਕਿੱਟਾਂ ਦੇ ਨਾਲ ਲਿਟਰੇਚਰ ਮੁਫਤ ਵੰਡਿਆ ਜਾਵੇਗਾ ।