Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ-

ਖ਼ਬਰ ਸ਼ੇਅਰ ਕਰੋ
052020
Total views : 169002

ਵਧੀਕ ਡਿਪਟੀ ਕਮਿਸ਼ਨਰ ਪੱਲਵੀ ਮਿਸ਼ਰਾ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ-

ਅੰਮ੍ਰਿਤਸਰ, 24 ਜੁਲਾਈ (ਡਾ. ਮਨਜੀਤ ਸਿੰਘ) – ਜ਼ਿਲ੍ਹਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।

ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਪੁਲਿਸ, ਮਹਿਲਾ ਪਲਾਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੇ ਸਫਲ ਆਯੋਜਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਅੰਦਰ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਵੱਖ-ਵੱਖ ਪ੍ਰਬੰਧਾਂ ਲਈ ਕਮੇਟੀਆਂ ਅਤੇ ਟੀਮਾਂ ਦਾ ਗਠਨ ਵੀ ਕੀਤਾ ਗਿਆ, ਜੋ ਸਮਾਗਮ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣਗੀਆਂ।

ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਤੋਂ ਪਹਿਲਾਂ ਸ਼ਹਿਰ ਦੀ ਵਿਸ਼ੇਸ਼ ਸਫ਼ਾਈ, ਸੁੰਦਰਤਾ ਅਤੇ ਸਮਾਗਮ ਸਥਾਨ ਦੇ ਆਲੇ-ਦੁਆਲੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਮਾਗਮ ਦੇ ਸਫਲ ਆਯੋਜਨ ਲਈ ਸੁਰੱਖਿਆ, ਆਵਾਜਾਈ, ਬਿਜਲੀ, ਪੀਣ ਵਾਲੇ ਪਾਣੀ, ਸਿਹਤ ਸੇਵਾਵਾਂ ਅਤੇ ਹੋਰ ਪ੍ਰਬੰਧਾਂ ਨੂੰ ਵੀ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।