ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-

ਖ਼ਬਰ ਸ਼ੇਅਰ ਕਰੋ
052164
Total views : 169196
ਜੰਡਿਆਲਾ ਗੁਰੂ/ਅੰਮ੍ਰਿਤਸਰ, 31 ਜੁਲਾਈ-( ਡਾ. ਮਨਜੀਤ ਸਿੰਘ)- ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਕ ਵਿਖੇ ਕਲੱਬ ਦੇ ਸਰਪ੍ਰਸਤ ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਦੀ ਰਹਿਨੁਮਾਈ ਹੇਂਠ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।
      ਇਸ ਮੌਕੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਤੇ ਪੁਨਰ ਸੁਰਜੀਤ ਆਗੂ ਅਜੈਪਾਲ ਸਿੰਘ ਮੀਰਾਂਕੋਟ, ਸਰਪ੍ਰਸਤ ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਅਤੇ ਕਲੱਬ ਦੇ ਪ੍ਰਧਾਨ ਰਣਜੀਤ ਸਿੰਘ ਜੋਸਨ ਨੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਟ ਕਰਦਿਆ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ,  ਲੋੜ ਹੈ ਇਨਾਂ ਦੀ ਸੋਚ ਤੇ ਪਹਿਰਾ ਦੇਣ ਦੀ ਤਾਂ ਹੀਂ ਇਕ ਵਧੀਆ ਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
      ਇਸ ਮੌਕੇ ਹੋਰਨਾਂ ਤੋ ਇਲਾਵਾ ਡਾ. ਨਿਰਮਲ ਸਿੰਘ, ਡਾ. ਦੀਪਕ ਗੁਪਤਾ, ਚਰਨਜੀਤ ਸਿੰਘ ਟੀਟੋ, ਅਵਤਾਰ ਸਿੰਘ ਟੱਕਰ ਸਾਬਕਾ ਪ੍ਰਧਾਨ ਖਾਲਸਾ ਆਟੋ ਰਿਕਸ਼ਾ ਯੂਨੀਅਨ, ਗੁਰਦੇਵ ਸਿੰਘ ਵੱਲਾ, ਕੁਨਾਲ ਸ਼ਰਮਾ, ਕਾਮਰੇਡ ਗੁਰਮੁਖ ਸਿੰਘ ਸ਼ੇਰਗਿੱਲ, ਡਾ. ਗੁਲਜਾਰ ਸਿੰਘ ਜੋਸਨ, ਡਾ. ਦਵਿੰਦਰ ਸਿੰਘ, ਸਤੀਸ਼ ਕੁਮਾਰ, ਸੁਰਿੰਦਰ ਸਿੰਘ ਭੱਟੀ, ਗੁਰਮੀਤ ਸਿੰਘ ਥਿੰਦ, ਭੁਪਿੰਦਰ ਸਿੰਘ ਭਿੰਦਾ, ਗੁਰਮੀਤ ਸਿੰਘ ਥਿੰਦ, ਮਨੀ,   ਸਿੰਘ ਨਵਾਂਕੋਟ, ਸਿਮਰਨਦੀਪ ਸਿੰਘ ਭੱਟੀ, ਹਰਵਿੰਦਰ ਸਿੰਘ ਮੰਗਾ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਜਿੰਨਾਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।