Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਹਲਕੇ ਦੇ ਚਹੁਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਚੇਅਰਮੈਨ ਪਨੂੰ

ਖ਼ਬਰ ਸ਼ੇਅਰ ਕਰੋ
051749
Total views : 168631

ਪਿੰਡ ਭੁੱਲਰ ਵਿੱਚ ਹੋਈ ਮੀਟਿੰਗ ਦੌਰਾਨ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਲ
ਫਤਹਿਗੜ੍ਹ ਚੂੜੀਆਂ (ਬਟਾਲਾ), 9 ਜਨਵਰੀ — ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਮੀਂ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਵਚਨਬੱਧ ਹਨ। ਇਹ ਪ੍ਰਗਟਾਵਾ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਨੇ ਪਿੰਡ ਭੁੱਲਰ ਵਿਖੇ ਕੀਤੀ ਮੀਟਿੰਗ ਦੌਰਾਨ ਕੀਤਾ।
ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਚਿਰੋਕਣੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਕਿਹਾ ਕਿ ਉਨਾਂ ਦੀ ਹਮੇਸ਼ਾਂ ਪਹਿਲ ਰਹੀ ਹੈ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ। ਉਨਾਂ ਪਾਰਟੀ ਦੇ ਸਮੂਹ ਵਲੰਟੀਅਰਾਂ ਨੂੰ ਆਪਸੀ ਸਹਿਯੋਗ ਨਾਲ ਪਿੰਡਾਂ ਸਮੇਤ ਹਲਕੇ ਅੰਦਰ ਵਿਕਾਸ ਕਾਰਜ ਕਰਵਾਉਣ ਲਈ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਆ।
ਇਸ ਮੌਕੇ ਹੋਈ ਮੀਟਿੰਗ ਵਿੱਚ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਆਮ ਪਾਰਟੀ ਵਿੱਚ ਸਾਮਲ ਹੋਏ। ਜਸਵਿੰਦਰ ਸਿੰਘ, ਲਾਲ ਹੁਸੈਨ , ਕੰਤਾ, ਮੋਤੀ, ਸ਼ਮਸ਼ੇਰ ਸਿੰਘ, ਰੂਪ ਲਾਲ , ਲੱਕੀ, ਸੁਖਬਾਜ ਸਿੰਘ, ਤੇਜਬੀਰ ਸਿੰਘ ,ਪ੍ਰੇਮ ਸਿੰਘ , ਹੁਸਨ ਮੀਰ ਸ਼ਾਹ ਵਲੀ, ਜਹੂਰ ,ਕਸ਼ਮੀਰ ਸਿੰਘ, ਜਸਪਾਲ ਸਿੰਘ, ਜੋਧਾ ਛੀਬਾ , ਕਸ਼ਮੀਰ ਕੌਰ ,ਬਲਜੀਤ ਕੌਰ, ਰੇਨੂ ਬਾਲਾ, ਵੀਨਾ ਕੁਮਾਰੀ, ਸ਼ੀਤਲਾਵੰਤੀ, ਤੋਸ਼ੀ ਤੇ ਪਰਮਜੀਤ ਕੌਰ ਆਪ ਪਾਰਟੀ ਵਿੱਚ ਸ਼ਾਮਲ ਹੋਏ।
ਇਸ਼ ਮੌਕੇ ਆਮ ਪਾਰਟੀ ਮੈਂਬਰ ਜਸਪਾਲ ਸਿੰਘ, ਸੰਦੀਪ ਸਿੰਘ, ਰਜਿੰਦਰ ਕੁਮਾਰ, ਜਸਵੀਰ ਸਿੰਘ, ਲਖਵਿੰਦਰ ਸਿੰਘ ਰੋਬਿੰਦਰ ਕੁਮਾਰ ,ਗੁਰਪ੍ਰੀਤ ਸਿੰਘ, ਸੁਖਵੰਤ ਸਿੰਘ ਜਸਵਿੰਦਰ ਸਿੰਘ,ਗੁਰਬਿੰਦਰ ਸਿੰਘ ਕਾਦੀਆਂ, ਬਲਾਕ ਪ੍ਰਧਾਨ ਦਵਿੰਦਰ ਕਾਲੇ ਨੰਗਲ, ਕਰਮਜੀਤ ਪੀਏ ਤੇ ਰਵਿੰਦਰ ਗਿੱਲ ਆਦਿ ਹਾਜ਼ਰ ਸਨ।
ਇਸ ਮੌਕੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਗਤ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਹਰ ਵਿਅਕਤੀ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ।
—————————