ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਖ਼ਬਰ ਸ਼ੇਅਰ ਕਰੋ
052342
Total views : 169447

 

ਅੰਮ੍ਰਿਤਸਰ, 14 ਅਗਸਤ- ਭਾਰਤ ਦੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚੇ।

‘ਮਾਣਾ ਫਾਰਮ’ ਪਹੁੰਚਣ ਤੇ ਸ਼੍ਰੀ ਰਾਜੀਵ ਕੁਮਾਰ ਮਾਣਾ ਤੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਵੱਲੋਂ ਕੇੰਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

ਇਸ ਮੌਕੇ ਉਨਾਂ ਦੇ ਨਾਲ ਭਾਜਪਾ ਪੰਜਾਬ ਦੇ ਵਾਈਸ ਪ੍ਰਧਾਨ ਸੁਭਾਸ਼ ਸ਼ਰਮਾ ਤੋੰ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ। ਇਸ ਮੌਕੇ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਰੂਪ ਰੇਖਾ ਤਿਆਰ ਕੀਤੀ ਗਈ।

ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦੀ ਇਸ ਫੇਰੀ ਨੂੰ ਭਾਵੇਂ ਉਨਾਂ ਦੀ ਨਿੱਜੀ ਫੇਰੀ ਦੱਸਿਆ ਜਾ ਰਿਹਾ ਪ੍ਰੰਤੂ ਭਾਜਪਾ ਵਰਕਰਾਂ ‘ਚ ਪਾਏ ਗਏ ਭਾਰੀ ਉਤਸ਼ਾਹ ਕਾਰਣ ਇਹ ਨਿੱਜੀ ਫੇਰੀ ਵਿਸ਼ਾਲ ਮੀਟਿੰਗ ਦਾ ਰੂਪ ਧਾਰਨ ਕਰ ਗਈ-