Flash News
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-

ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-

ਖ਼ਬਰ ਸ਼ੇਅਰ ਕਰੋ
053212
Total views : 170632

ਅੰਮ੍ਰਿਤਸਰ, 25 ਅਗਸਤ (ਡਾ. ਮਨਜੀਤ ਸਿੰਘ) – ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 18 ਸਕੂਲਾਂ ਵਿੱਚ 27 ਅਗਸਤ 2026 ਤੋਂ 29 ਅਗਸਤ 2026 ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਹੇਠ ਲਿਖੇ ਸਕੂਲਾਂ ਵਿੱਚ ਲਾਗੂ ਹੋਵੇਗੀ:
ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ
ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ
ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ
ਸਰਕਾਰੀ ਮਿਡਲ ਸਕੂਲ ਉਮਰਾਂਨੰਗਲ, ਅੰਮ੍ਰਿਤਸਰ
ਸਰਕਾਰੀ ਮਿਡਲ ਸਕੂਲ ਠੱਠੀਆਂ, ਅੰਮ੍ਰਿਤਸਰ
ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ
ਜੀ.ਟੀ.ਬੀ. ਸਕੂਲ, ਬਾਬਾ ਬਕਾਲਾ, ਅੰਮ੍ਰਿਤਸਰ
ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ
ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ, ਅੰਮ੍ਰਿਤਸਰ
ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਅੰਮ੍ਰਿਤਸਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਅੰਮ੍ਰਿਤਸਰ
ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਅੰਮ੍ਰਿਤਸਰ
ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ)
ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਅੰਮ੍ਰਿਤਸਰ
ਸਰਕਾਰੀ ਐਲੀਮੈਂਟਰੀ ਸਕੂਲ ਉਮਰਾਂਨੰਗਲ, ਅੰਮ੍ਰਿਤਸਰ
ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਅੰਮ੍ਰਿਤਸਰ
ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ)
ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ)
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਹ ਹੁਕਮ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਸਾਹਿਬ ਖੇਤਰ ਵਿੱਚ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।
==–