Flash News
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ

ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-

ਖ਼ਬਰ ਸ਼ੇਅਰ ਕਰੋ
051954
Total views : 168899

ਅੰਮ੍ਰਿਤਸਰ/ ਅਜਨਾਲਾ,3 ਸਤੰਬਰ-(ਡਾ. ਮਨਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਪਣੇ ਵਿਧਾਨ ਸਭਾ ਹਲਕਾ ਅਜਨਾਲਾ ਚ ਪੂਰੇ ਦਮ ਖਮ ਨਾਲ ਵਿੱਢੀ ਚਹੁੰ ਮੁੱਖੀ ਵਿਕਾਸ ਕਾਰਜਾਂ ਦੀ ਜੰਗੀ ਮੁਹਿੰਮ ਦੇ ਅਗਲੇ ਪੜਾਅ ਚ ਅੱਜ ਅਜਨਾਲਾ ਸ਼ਹਿਰ ਦੇ ਬਾਹਰੀ ਪਿੰਡ ਪੰਡੋਰੀ ਸੁੱਖਾ ਸਿੰਘ ਤੋਂ ਅਜਨਾਲਾ – ਚੋਗਾਵਾਂ ਰੋਡ ਤੱਕ 35.69 ਲੱਖ ਰੁਪਏ ਦੀ ਲਾਗਤ ਨਾਲ, ਇਸੇ ਪਿੰਡ ਦੀ ਫ਼ਿਰਨੀ ਤੋਂ ਸ਼ਮਸ਼ਾਨ ਘਾਟ ਤੱਕ 16.73 ਲੱਖ ਰੁਪਏ ਦੀ ਲਾਗਤ ਨਾਲ, ਫ਼ਿਰਨੀ ਪਿੰਡ ਫੱਤੇਵਾਲ ਅੱਡਾ ਤੱਕ 27.41 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਆਬਾਦੀ ਬਾਬਾ ਗਮ ਚੁੱਕ ਸਾਹਿਬ ਤੋਂ ਛੰਨਾ ਤੱਕ 35.18 ਲੱਖ ਰੁਪਏ ਦੀ ਲਾਗਤ ਨਾਲ ਕੁੱਲ 3.17 ਕਿਲੋਮੀਟਰ ਲੰਮੀਆਂ ਲਿੰਕ ਸੜਕਾਂ ਦੇ ਵੱਖ ਵੱਖ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮਾਂ ਦੌਰਾਨ ਮੋਹਤਬਰਾਂ, ਵਲੰਟੀਅਰਾਂ ਤੇ ਪੰਚਾਂ ਸਰਪੰਚਾਂ ਦੀਆਂ ਤਾੜੀਆਂ ਤੇ ਜ਼ਿੰਦਾਬਾਦ ਨਾਅਰਿਆਂ ਦੀ ਗੂੰਜ ਦੌਰਾਨ ਨੀਂਹ ਪੱਥਰ ਰੱਖਣ ਦੀ ਰਸਮ ਅਦਾਇਗੀ ਕੀਤੀ। ਸ. ਧਾਲੀਵਾਲ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਵਾਸੀਆਂ ਨੂੰ ਸਰਬੱਤ ਦੇ ਭਲੇ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਪੰਜਾਬ ਦੇ ਸਰਕਾਰੀ ਤੇ ਗੈਰ ਸਰਕਾਰੀ ਖ਼ਜ਼ਾਨੇ ਨੂੰ ਕਥਿਤ ਤੌਰ ਤੇ ਲੁੱਟਦੀਆਂ ਤੇ ਝੂਠੇ ਪੁਲਿਸ ਪਰਚਿਆਂ ਚ ਫ਼ਸਾ ਕੇ ਨਿਰਦੋਸ਼ ਲੋਕਾਂ ਨੂੰ ਕੁੱਟਦੀਆਂ ਰਹੀਆਂ ਪਿਛਲੀਆਂ ਸਰਕਾਰਾਂ ਵਲੋਂ ਵੋਟ ਦੀ ਰਾਜਨੀਤੀ ਖੇਡਦਿਆਂ ਪੇਂਡੂ ਤੇ ਸ਼ਹਿਰੀ ਵਿਕਾਸ ਅਤੇ ਭਾਈਚਾਰਿਆਂ ਚ ਪਾਏ ਗਏ ਪਾੜੇ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਿਥੇ ਸਾਰੇ ਵਰਗਾਂ ਤੇ ਧਰਮਾਂ ਦਾ ਸਤਿਕਾਰ ਵਧਾਉਂਦੇ ਹੋਏ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਈ, ਉਥੇ ਪਿੰਡਾਂ ਨੂੰ ਆਤਮ ਨਿਰਭਰ ਤੇ ਮਾਡਲ ਪਿੰਡਾਂ ਵੱਜੋਂ ਵਿਕਸਿਤ ਕਰਨ ਦੇ ਠੋਸ ਵਿਜ਼ਨ ਨੂੰ ਅਮਲ ਵਿੱਚ ਲਿਆਂਦਾ ਗਿਆ, ਜਿਸ ਦੇ ਨਤੀਜੇ ਵੱਜੋਂ ਪੇਂਡੂ ਲੋਕਾਂ ਦੀ ਸਿਹਤ , ਸਿੱਖਿਆ ਸਣੇ ਹੋਰ ਵਿਸੰਗਤੀਆਂ ਕਾਰਣ ਸ਼ਹਿਰਾਂ ਵੱਲ ਹੁੰਦੀ ਮਜਬੂਰੀ ‘ਚ ਹਿਜ਼ਰਤ ਨੂੰ ਕਾਫੀ ਹੱਦ ਤੱਕ ਠੱਲ ਪਈ ਹੈ। ਸ. ਧਾਲੀਵਾਲ ਨੇ ਦਾਅਵਾ ਕੀਤਾ ਕਿ ਪੇਂਡੂ ਤੇ ਸ਼ਹਿਰੀ ਵਿਕਾਸ ‘ਚ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਸ. ਧਾਲੀਵਾਲ ਨੇ ਆਪਣੇ ਸੰਬੋਧਨ ‘ਚ ਇਹ ਵੀ ਪ੍ਰਗਟਾਵਾ ਕੀਤਾ ਕਿ ਪੰਜਾਬ ਭਰ ‘ਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ 3100 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਦਰਜਨਾਂ ਪਿੰਡਾਂ ‘ਚ ਮਾਡਲ ਖੇਡ ਮੈਦਾਨਾਂ, 10 ਲੱਖ ਰੁਪਏ ਤੱਕ ਪੰਜਾਬ ਦੇ 3 ਕਰੋੜ ਨਾਗਰਿਕਾਂ ਨੂੰ ਮੁਫਤ ਸਿਹਤ ਬੀਮਾ ਦਾ ਬਿਨ੍ਹਾਂ ਸ਼ਰਤ ਲਾਭ, ਹਰੇਕ ਘਰੇਲੂ ਬਿਜਲੀ ਖਪਤਕਾਰਾਂ ਨੂੰ ਬਿਨ੍ਹਾਂ ਕਿਸੇ ਜਾਤੀ ਭੇਦਭਾਵ ਤੋਂ 600 ਯੁਨਿਟ ਮੁਫਤ ਬਿਜਲੀ ਸਪਲਾਈ ਦੇ ਕੇ ਪ੍ਰਤੀ ਖਪਤਕਾਰ 5000 ਰੁਪਏ ਦੇ ਕਰੀਬ ਵਿੱਤੀ ਲਾਭ ਪਹੁੰਚਾਉਣ, ਸਿੱਖਿਆ ਕ੍ਰਾਂਤੀ ‘ਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਸਮੇਤ ਸਿੱਖਿਆ ਦੇ ਮਿਆਰ ਨੂੰ ਦੇਸ਼ ਪੱਧਰੀ ਰੁਤਬਾ ਦਿਵਾਉਣ , ਮਿਆਰੀ ਮੁਫਤ ਸਿਹਤ ਸਹੂਲਤਾਂ ਲਈ ਆਮ ਆਦਮੀ ਪਾਰਟੀ ਕਲੀਨਿਕ ਖੋਲੇ ਜਾਣ, ਮਾਵਾਂ ਭੈਣਾਂ ਸਤਿਕਾਰ ਯੋਜਨਾ ਚ ਕਰੀਬ 80 ਲੱਖ ਔਰਤਾਂ ਦੇ ਖਾਤਿਆਂ ਚ ਜਾਤੀ ਸ਼੍ਰੇਣੀ ਅਨੁਸਾਰ ਤਿੰਨ ਤਿੰਨ ਹਜ਼ਾਰ ਤੇ 4500,4500 ਰੁਪਏ ਪਾਏ ਜਾਣ ਅਤੇ 4 ਲੱਖ ਤੋਂ ਵੱਧ ਸਮਾਰਟ ਕਾਰਡ ਹੋਲਡਰਾਂ ਨੂੰ ਮੁਫਤ ਕਣਕ ਦੇ ਨਾਲ ਰਸੋਈ ਲਈ ਵਰਤੋਂ ‘ਚ ਆਉਣ ਵਾਲੀਆਂ ਖੰਡ, ਚਾਹ ਪੱਤੀ , ਤੇਲ, ਲੂਣ ਆਦਿ ਮੁਫਤ ਦੇਣ ਸਮੇਤ ਸੂਬੇ ਭਰ ‘ਚ ਅਮਨ ਕਾਨੂੰਨ ਦੀ ਸਥਿਤੀ ਮਜਬੂਤ ਕਰਨ ਲਈ ਗੈਂਗਸਟਰਵਾਦ, ਫਿਰੌਤੀਆਂ ਤੇ ਨਸ਼ਾ ਤਸਕਰਾਂ ਨਾਲ ਲੋਹਾ ਲੈਣ ਲਈ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤੇ ਅਪਰੇਸ਼ਨ ਪ੍ਰਹਾਰ ਆਦਿ ਮੁੱਖ ਪ੍ਰਾਪਤੀਆਂ ਕਾਰਣ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੱਕ ਚ ਪੰਜਾਬ ਵਾਸੀਆਂ ਨੇ ਅਗਲੀਆਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਚ ਹੁਣ ਤੋਂ ਰਿਕਾਰਡਤੋੜ ਜੇਤੂ ਫਤਵਾ ਦੇਣ ਦਾ ਮਨ ਬਣਾ ਲਿਆ ਹੈ ਅਤੇ ਵਿਰੋਧੀ ਕਾਂਗਰਸ, ਅਕਾਲੀ, ਭਾਜਪਾ ਤੇ ਹੋਰ ਧਿਰਾਂ ਨੂੰ ਚੋਣ ਮੈਦਾਨ ਚ ਚਿੱਤ ਕਰਨ ਲਈ ਵੋਟਾਂ ਵਾਲੇ ਦਿਨ ਦੀ ਉਡੀਕ ਕਰ ਰਹੇ ਹਨ।
ਕੈਪਸ਼ਨ: 1.15 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾਇਗੀ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਹੋਰਾਂ ਨਾਲ।
ਜਾਰੀ ਕਰਤਾ: ਐੱਸ. ਪ੍ਰਸ਼ੋਤਮ, ਮੀਡੀਆ ਸਲਾਹਕਾਰ, 9815271246