Flash News
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ-
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ-

ਖ਼ਬਰ ਸ਼ੇਅਰ ਕਰੋ
052028
Total views : 169013

ਅੰਮ੍ਰਿਤਸਰ, 8 ਸਤੰਬਰ-(ਡਾ. ਮਨਜੀਤ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਪੈਂਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿੱਚ ਡਰੋਨਜ਼ ਚਲਾਉਣ ਦੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਏਅਰਪੋਰਟ ਵਿਖੇ ਦਿਨ ਰਾਤ ਅੰਤਰ ਰਾਸ਼ਟਰੀ /ਘਰੇਲੂ ਉਡਾਨਾਂ ਆਉਂਦੀਆਂ ਤੇ ਜਾਂਦੀਆਂ ਹਨ। ਇਸ ਲਈ ਹਵਾਈ ਅੱਡੇ ਦੇ ਨਜਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਆਸ ਪਾਸ ਕਾਫ਼ੀ ਹੋਟਲ ਤੇ ਮੈਰਿਜ ਪੈਲਸ ਪੈਂਦੇ ਹਨ। ਜਿਥੇ ਆਮ ਪਬਲਿਕ ਆਪਣੇ ਫੰਕਸ਼ਨਾਂ ਦੀ ਡਰੋਨਜ ਰਾਹੀਂ ਕਵਰਿੰਗ ਕਰਦੇ ਹਨ। ਜਿਨ੍ਹਾਂ ਦੀ ਆੜ ਵਿੱਚ ਕੋਈ ਸਮਾਜ ਵਿਰੋਧੀ ਅਨਸਰ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਸ੍ਰੀ ਏਅਰਪੋਰਟ ਦੇ ਨਜਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਅਜਿਹੀ ਘਟਨਾਵਾਂ ਨੂੰ ਰੋਕਣ ਲਈ ਡਰੋਨਜ ਕੈਮਰਾ ਉਡਾਉਣ ਤੇ ਪਾਬੰਦੀ ਲਗਾਈ ਜਾਂਦੀ ਹੈ।
ਇਹ ਹੁਕਮ 6 ਨਵੰਬਰ 2026 ਤੱਕ ਲਾਗੂ ਰਹੇਗਾ।
==–