Flash News
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-

ਬਰਸਾਤ ਦੇ ਅਲਰਟ ਦੇ ਮੱਦੇਨਜ਼ਰ ਕਿਸਾਨ ਗਿੱਲੇ ਝੋਨੇ ਦੀ ਕਟਾਈ ਤੋਂ ਗੁਰੇਜ਼ ਕਰਨ- ਡਿਪਟੀ ਕਮਿਸ਼ਨਰ ਸੋਨਾ ਥਿੰਦ 

ਖ਼ਬਰ ਸ਼ੇਅਰ ਕਰੋ
053197
Total views : 170612

ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਨੂੰ ਦਿੱਤੀ ਜਾਵੇ ਤਰਜੀਹ, ਤਾਂ ਜੋ ਫ਼ਸਲ ਦੀ ਨਾਲੋ-ਨਾਲ ਖ਼ਰੀਦ ਹੋ ਸਕੇ-

ਕੰਬਾਈਨ ਮਾਲਕਾਂ ਨੂੰ ਗਿੱਲਾ ਝੋਨਾ ਨਾ ਕੱਟਣ ਦੀ ਹਦਾਇਤ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ-

ਫ਼ਤਹਿਗੜ੍ਹ ਸਾਹਿਬ, 11 ਅਕਤੂਬਰ-( ਡਾ. ਮਨਜੀਤ ਸਿੰਘ)- ਅਗਲੇ ਦੋ ਦਿਨਾਂ ਦੌਰਾਨ ਬਰਸਾਤ ਦੇ ਅਲਰਟ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਿੱਲੇ ਝੋਨੇ ਦੀ ਕਟਾਈ ਕਰਨ ਤੋਂ ਗੁਰੇਜ਼ ਕਰਨ ਅਤੇ ਫ਼ਸਲ ਦੇ ਪੂਰੀ ਤਰ੍ਹਾਂ ਸੁੱਕਣ ਉਪਰੰਤ ਹੀ ਕਟਾਈ ਨੂੰ ਤਰਜੀਹ ਦੇਣ, ਤਾਂ ਜੋ ਮੰਡੀਆਂ ਵਿੱਚ ਫ਼ਸਲ ਦੀ ਖ਼ਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਨਿਰਵਿਘਨ ਅਤੇ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੌਸਮ ਦੇ ਬਦਲਦੇ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨ ਆਪਣੀ ਫ਼ਸਲ ਦੀ ਕਟਾਈ ਅਤੇ ਮੰਡੀਆਂ ਵਿੱਚ ਲਿਆਉਣ ਸਬੰਧੀ ਅਗਾਊਂ ਯੋਜਨਾਬੰਦੀ ਕਰਨ, ਤਾਂ ਜੋ ਬੇਮੌਸਮੀ ਬਰਸਾਤ ਕਾਰਨ ਫ਼ਸਲ ਦੇ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕੰਬਾਈਨ ਮਾਲਕਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਉਹ ਗਿੱਲੇ ਝੋਨੇ ਦੀ ਕਟਾਈ ਬਿਲਕੁਲ ਨਾ ਕਰਨ ਅਤੇ ਕਿਸਾਨਾਂ ਨੂੰ ਫ਼ਸਲ ਸੁੱਕਣ ਉਪਰੰਤ ਹੀ ਕਟਾਈ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਕੰਬਾਈਨ ਮਾਲਕਾਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਮੰਡੀਆਂ ਵਿੱਚ ਸੁੱਕਾ ਝੋਨਾ ਲਿਆ ਕੇ ਫ਼ਸਲ ਦੀ ਸੁਚਾਰੂ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਵਿੱਚ ਸਹਿਯੋਗ ਦੇਣ।