




Total views : 170023






Total views : 170023ਅੰਮ੍ਰਿਤਸਰ 23 ਅਕਤੂਬਰ-(ਡਾ. ਮਨਜੀਤ ਸਿੰਘ)- ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਦਲਵਿੰਦਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54(1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ , ਜਿਲ੍ਹਾ ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ 26 ਅਕਤੂਬਰ 2026 ਅਤੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ 27 ਅਕਤੂਬਰ 2026 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਵਾਲੇ ਸਥਾਨਾਂ ਦੇ ਆਲੇ-ਦੁਆਲੇ ਪੈਂਦੇ 500 ਮੀਟਰ ਦੇ ਘੇਰੇ ਵਿੱਚ ਅਤੇ 26 ਅਕਤੂਬਰ 2026 ਨੂੰ ਨਗਰ ਕੀਰਤਨ ਵਾਲੇ ਰੂਟ/ਰਸਤਿਆਂ ਵਿੱਚ ਆਉਣ ਵਾਲੇ ਠੇਕੇ/ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਇਹ ਹੁਕਮ ਸਿਗਰਟ /ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ, ਆਂਡਾ ਮੀਟ ਦੀਆਂ ਦੁਕਾਨਾਂ ਤੇ ਵੀ ਲਾਗੂ ਹੋਣਗੇ।
ਦੱਸਣਯੋਗ ਹੈ ਕਿ ਜਨਰਲ ਮੈਨੇਜਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਸ ਸਬੰਧੀ ਮੰਗ ਪੱਤਰ ਦੇ ਕੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦੇ ਹੋਏ 26 ਅਕਤੂਬਰ ਅਤੇ 27 ਅਕਤੂਬਰ 2026 ਵਾਲੇ ਦਿਨ ਠੇਕੇ/ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਸੀ ਅਤੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟਾਉਣ ਦਿਵਸ ਮੌਕੇ ਵੱਖ ਵੱਖ ਜਥੇਬੰਦੀਆਂ ਵਲੋਂ ਵੀ 26 ਅਕਤੂਬਰ 2026 ਨੂੰ ਡਰਾਈ ਡੇਅ ਘੋਸ਼ਿਤ ਕਰਨ ਅਤੇ ਆਂਡਾ, ਮੀਟ, ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੀ ਮੰਗ ਵੀ ਕੀਤੀ ਸੀ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਮੰਗ ਪੱਤਰ ਨੂੰ ਸਵੀਕਾਰ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਹਨ।







