




Total views : 170494






Total views : 170494ਪੈਨਸ਼ਨਰਾਂ ਦੀ ਈ-ਕੇਵਾਈਸੀ ਅਤੇ ਆਨਲਾਈਨ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਦੀ ਸਹੂਲਤ ਮਿਲੇਗੀ-
ਅੰਮ੍ਰਿਤਸਰ, 17 ਨਵੰਬਰ-(ਡਾ. ਮਨਜੀਤ ਸਿੰਘ)- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਅੰਮ੍ਰਿਤਸਰ ਸ੍ਰੀਮਤੀ ਸੁਖਬੀਰ ਕੌਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਰਾਹੀਂ ਈ-ਕੇਵਾਈਸੀ (e-KYC) ਅਤੇ ਆਨਲਾਈਨ ਜੀਵਨ ਪ੍ਰਮਾਣ ਪੱਤਰ (Life Certificate) ਅਪਲੋਡ ਕਰਨ ਦੀ ਸਹੂਲਤ ਪ੍ਰਦਾਨ ਕਰਨ ਲਈ 19 ਤੋਂ 21 ਨਵੰਬਰ 2026 ਤੱਕ ਤਿੰਨ ਰੋਜ਼ਾ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹ ਮੇਲਾ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਖ਼ਜ਼ਾਨਾ ਦਫ਼ਤਰ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਲਗਾਇਆ ਜਾਵੇਗਾ। ਇਸ ਦੌਰਾਨ ਪੈਨਸ਼ਨਰਾਂ ਨੂੰ ਈ-ਕੇਵਾਈਸੀ ਅਤੇ ਜੀਵਨ ਪ੍ਰਮਾਣ ਪੱਤਰ ਆਨਲਾਈਨ ਅਪਲੋਡ ਕਰਵਾਉਣ ਸਬੰਧੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਪੰਜਾਬ ਸਰਕਾਰ ਦੇ ਸੇਵਾਮੁਕਤ ਪੈਨਸ਼ਨਰਾਂ, ਪਰਿਵਾਰਕ ਪੈਨਸ਼ਨਰਾਂ ਅਤੇ ਪੈਨਸ਼ਨਰ ਯੂਨੀਅਨਾਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੇਵਾ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।
ਉਨ੍ਹਾਂ ਕਿਹਾ ਕਿ ਮੇਲੇ ਵਿੱਚ ਆਉਣ ਸਮੇਂ ਪੈਨਸ਼ਨਰ ਆਪਣੇ ਨਾਲ ਪੀ.ਪੀ.ਓ. (PPO) ਦੀ ਕਾਪੀ, ਆਧਾਰ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਅਤੇ ਆਧਾਰ ਕਾਰਡ ਨਾਲ ਲਿੰਕ ਮੋਬਾਈਲ ਫ਼ੋਨ ਜ਼ਰੂਰ ਲੈ ਕੇ ਆਉਣ, ਤਾਂ ਜੋ ਓ.ਟੀ.ਪੀ. ਰਾਹੀਂ ਲੋੜੀਂਦੀ ਪ੍ਰਕਿਰਿਆ ਆਸਾਨੀ ਨਾਲ ਪੂਰੀ ਕੀਤੀ ਜਾ ਸਕੇ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਪੈਨਸ਼ਨਰਾਂ ਜਾਂ ਪਰਿਵਾਰਕ ਪੈਨਸ਼ਨਰਾਂ ਦੀ ਈ-ਕੇਵਾਈਸੀ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ, ਉਨ੍ਹਾਂ ਨੂੰ ਦੁਬਾਰਾ ਈ-ਕੇਵਾਈਸੀ ਕਰਵਾਉਣ ਦੀ ਲੋੜ ਨਹੀਂ ਹੈ। ਅਜਿਹੇ ਪੈਨਸ਼ਨਰਾਂ ਨੂੰ ਸਿਰਫ਼ ਆਪਣਾ ਜੀਵਨ ਪ੍ਰਮਾਣ ਪੱਤਰ ਹੀ ਆਨਲਾਈਨ ਅਪਲੋਡ ਕਰਵਾਉਣਾ ਹੋਵੇਗਾ।







