Total views : 132851
ਤਰਨ ਤਾਰਨ, 09 ਜਨਵਰੀ — ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 11 ਜਨਵਰੀ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਸੰਦੀਪ ਕੁਮਾਰ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਸਵਿਫਟ ਸਕਿਊਰਟੀ ਪ੍ਰਾਈਵੇਟ ਲਿਮਟਿਡ ਅਤੇ ਪੁਖਰਾਜ ਹੈਲਥ ਕੇਅਰ ਕੰਪਨੀ ਭਾਗ ਲੈ ਰਹੀਆ ਹਨ।
ਉਹਨਾਂ ਦੱਸਿਆ ਕਿ ਪਲੇਸਮੈਂਟ ਲਈ ਸਵਿਫਟ ਸਕਿਊਰਟੀ ਕੰਪਨੀ ਨੂੰ ਸਕਿਉਰਟੀ ਗਾਰਡ ਲਈ ਉਮੀਦਵਾਰਾਂ ਦੀ ਜਰੂਰਤ ਹੈ, ਯੋਗਤਾ ਘੱਟੋ-ਘੱਟ ਦਸਵੀਂ ਪਾਸ, ਬਾਰਵੀਂ ਪਾਸ (ਤਨਖਾਹ 15000 ਰੁਪਏ) ਉਮਰ ਹੱਦ 23 ਤੋਂ 40 ਸਾਲ ਹੋਵੇ, ਇਨ੍ਹਾਂ ਅਸਾਮੀਆਂ ਲਈ ਲੜਕਿਆਂ ਦੀ ਲੰਬਾਈ 5 ਫੁੱਟ 6 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ 2 ਇੰਚ ਹੋਵੇ ਅਤੇ ਪੁਖਰਾਜ ਹੈੱਲਥ ਕੇਅਰ ਕੰਪਨੀ ਨੂੰ ਪਲੇਸਮੈਂਟ ਲਈ ਵੇਲਨੈਸ ਅਡਵਾਇਜ਼ਰ ਤੇ ਅਸਿਸਟੈਂਟ ਮੇਨੈਜਰ ਦੀਆਂ ਅਸਾਮੀਆਂ ਲਈ ਯੋਗਤਾ ਘੱਟੋ-ਘੱਟ ਦਸਵੀਂ ਪਾਸ, ਬਾਰਵੀਂ ਪਾਸ ਅਤੇ ਗਰੈਜੂਏਸ਼ਨ ਪਾਸ (ਕੇਵਲ ਲੜਕੀਆਂ) (ਤਨਖਾਹ 25000 ਰੁਪਏ ਤੱਕ) ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 25 ਸਾਲ ਹੈ।
ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਉਮੀਦਵਾਰ (ਲੜਕੇ ਅਤੇ ਲੜਕੀਆਂ) ਮਿਤੀ 11 ਜਨਵਰੀ, 2024 ਨੂੰ ਸਵੇਰੇ 09 ਵਜੇ ਤੋਂ ਦੁਪਿਹਰ 2 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਅਧਾਰ ਕਾਰਡ, 4 ਪਾਸਪੋਰਟ ਸਾਇਜ਼ ਫੋਟੋ ਤੇ ਬੈਂਕ ਅਕਾਂਊਟ ਦੀ ਕਾਪੀ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਜਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਸ੍ਰੀ ਵਿਕਰਮ ਜੀਤ ਨੇ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
———–