Flash News
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅਹਿਮ ਕੋਆਰਡੀਨੇਸ਼ਨ ਮੀਟਿੰਗ-
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਨਵੰਬਰ ਸ਼ਾਮ ਨੂੰ ਅੰਮ੍ਰਿਤਸਰ ਪਹੁੰਚੇਗੀ ਵਿਸ਼ਾਲ ਸ਼ੋਭਾ ਯਾਤਰਾ-
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਅਹਿਮ ਕੋਆਰਡੀਨੇਸ਼ਨ ਮੀਟਿੰਗ-

ਖ਼ਬਰ ਸ਼ੇਅਰ ਕਰੋ
053222
Total views : 170647

ਨਸ਼ਾ ਮੁਕਤੀ ਮੋਰਚਾ ਅਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦੇ ਅਧਿਕਾਰੀਆਂ ਨਾਲ ਮੁਹਿੰਮ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਪੁਲਿਸ ਅਤੇ ਸਮਾਜਿਕ ਸੰਗਠਨਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਨਸ਼ਿਆਂ ਵਿਰੁੱਧ ਲੜਾਈ ਨੂੰ ਮਿਲੇਗੀ ਹੋਰ ਮਜ਼ਬੂਤੀ

ਅੰਮ੍ਰਿਤਸਰ, 28 ਨਵੰਬਰ (ਡਾ. ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮਹੱਤਵਪੂਰਨ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਨਸ਼ਾ ਮੁਕਤੀ ਮੋਰਚਾ ਅਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਵਿਚਕਾਰ ਇੱਕ ਅਹਿਮ ਕੋਆਰਡੀਨੇਸ਼ਨ ਅਤੇ ਵਰਕ ਰਿਵਿਊ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਮੌਜੂਦਾ ਕਾਰਗੁਜ਼ਾਰੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਅਤੇ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ, ਪ੍ਰਭਾਵਸ਼ਾਲੀ ਅਤੇ ਨਤੀਜਾਮੁਖੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੁਲਿਸ ਪ੍ਰਸ਼ਾਸਨ ਅਤੇ ਨਸ਼ਾ ਮੁਕਤੀ ਮੋਰਚੇ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਬਣਾਉਣ ਅਤੇ ਜਨਤਕ ਭਾਗੀਦਾਰੀ ਵਧਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਇਸ ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚੇ ਵੱਲੋਂ ਮਾਝਾ ਜ਼ੋਨ ਇੰਚਾਰਜ ਸ੍ਰੀ ਦੀਕਸ਼ਿਤ ਧਵਨ ਨੇ ਸ਼ਮੂਲੀਅਤ ਕੀਤੀ, ਜਦਕਿ ਮੋਰਚੇ ਵੱਲੋਂ ਜ਼ਿਲ੍ਹਾ ਕੋਆਰਡੀਨੇਟਰ ਅੰਮ੍ਰਿਤਸਰ ਸ਼ਹਿਰੀ ਸ੍ਰੀ ਹਨੀ ਨਾਹਰ ਸਮੇਤ ਅੰਮ੍ਰਿਤਸਰ ਦੀਆਂ ਸਮੂਹ ਅਸੈਂਬਲੀਆਂ ਦੇ ਕੋਆਰਡੀਨੇਟਰ ਅਤੇ ਵਾਈਸ ਕੋਆਰਡੀਨੇਟਰ ਵੀ ਮੌਜੂਦ ਰਹੇ।

ਪੁਲਿਸ ਵਿਭਾਗ ਵੱਲੋਂ ਸਮੂਹ ਡੀ.ਸੀ.ਪੀ. ਸਾਹਿਬਾਨ, ਪੁਲਿਸ ਕਮਿਸ਼ਨਰੇਟ ਅਧੀਨ ਵੱਖ-ਵੱਖ ਜ਼ੋਨਾਂ ਦੇ ਏ.ਡੀ.ਸੀ.ਪੀ. ਸਾਹਿਬਾਨ ਅਤੇ ਅਸੈਂਬਲੀ ਖੇਤਰਾਂ ਦੀਆਂ ਸਬ-ਡਿਵੀਜ਼ਨਾਂ ਦੇ ਏ.ਸੀ.ਪੀ. ਸਾਹਿਬਾਨ ਨੇ ਸ਼ਮੂਲੀਅਤ ਕੀਤੀ।

ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੁਲਿਸ ਦੀ ਕਾਰਵਾਈ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦਿਆਂ ਨਾਲ ਬਿਹਤਰ ਤਾਲਮੇਲ ਰਾਹੀਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਇਸ ਮੌਕੇ ਸ੍ਰੀ ਦੀਕਸ਼ਿਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫਲ ਬਣਾਉਣ ਲਈ ਨਸ਼ਾ ਮੁਕਤੀ ਮੋਰਚਾ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਾਲ ਇਸ ਤਰ੍ਹਾਂ ਦੀਆਂ ਕੋਆਰਡੀਨੇਸ਼ਨ ਮੀਟਿੰਗਾਂ ਨਾਲ ਮੁਹਿੰਮ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਅਤੇ ਪਾਰਦਰਸ਼ਤਾ ਆਵੇਗੀ। ਮੋਰਚੇ ਦਾ ਉਦੇਸ਼ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਨਾਲ ਜੋੜਨਾ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਤੇ ਨਸ਼ਾ ਮੁਕਤੀ ਮੋਰਚੇ ਵਿਚਕਾਰ ਬਿਹਤਰ ਤਾਲਮੇਲ, ਸਾਂਝੀ ਜ਼ਿੰਮੇਵਾਰੀ ਅਤੇ ਲਗਾਤਾਰ ਸਮੀਖਿਆ ਬੇਹੱਦ ਮਹੱਤਵਪੂਰਨ ਹੈ।

ਮੀਟਿੰਗ ਦਾ ਮੁੱਖ ਉਦੇਸ਼ ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਨੂੰ ਇੱਕ ਮੰਚ ‘ਤੇ ਲਿਆ ਕੇ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਮਿਲ ਕੇ ਕੰਮ ਕਰਨਾ ਰਿਹਾ।