




Total views : 161395






Total views : 161395ਮਾਲੇਰਕੋਟਲਾ 09 ਜਨਵਰੀ — ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖ਼ਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਬਹੁਤ ਮਜ਼ਬੂਤ, ਨਾ-ਗਲਣ ਯੋਗ ਅਤੇ ਨਾ-ਟੁੱਟਣ ਯੋਗ ਹੈ।ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਗਲਾਂ ਕੱਟ ਦਿੰਦੀ ਹੈ। ਸਾਈਕਲ, ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ ਅਤੇ ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਹਨਾਂ ਦੇ ਮਰਨ/ਜ਼ਖ਼ਮੀ ਹੋਣ ਬਾਰੇ ਕਾਫ਼ੀ ਘਟਨਾਵਾਂ ਵਾਪਰੀਆਂ ਹਨ।ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਹਨਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ।ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਜਦੋਂ ਪਤੰਗ/ਗੁੱਡੀਆਂ ਉਡਾਉਣ ਲਈ ਵਰਤੇ ਜਾਂਦੇ ਹਨ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੇ ਹਨ।ਇੰਨਾ ਤੱਥਾਂ ਨੂੰ ਮੁੱਖ ਰੱਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਨੂੰ ਪਤੰਗ/ਗੁੱਡੀਆਂ ਲਈ ਵਰਤਣ, ਵੇਚਣ/ਖ਼ਰੀਦਣ ਅਤੇ ਸਟੋਰ ਕਰਨ ਤੇ ਪੂਰਨ ਰੋਕ ਲਗਾਉਣ ਲਈ ਤੁਰੰਤ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।
ਇਹ ਹੁਕਮ ਜ਼ਿਲ੍ਹਾ ਮਲੇਰਕੋਟਲਾ ਅੰਦਰ 07 ਮਾਰਚ 2024 ਤੱਕ ਲਾਗੂ ਰਹਿਣਗੇ







