Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਕਿਸਾਨ ਮਜਦੂਰ ਜਥੇਬੰਦੀ ਵੱਲੋਂ 2 ਜਨਵਰੀ ਦੀ ਮਹਾਰੈਲੀ ਦੇ ਪ੍ਰਬੰਧ ਲਈ ਕੀਤੀ ਗਈ ਵਲੰਟੀਅਰ ਮੀਟਿੰਗ

ਖ਼ਬਰ ਸ਼ੇਅਰ ਕਰੋ
046264
Total views : 154286

ਅੰਮ੍ਰਿਤਸਰ, 01 ਜਨਵਰੀ-( ਡਾ. ਮਨਜੀਤ ਸਿੰਘ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾਣਾ ਮੰਡੀ ਵਿੱਚ, 18 ਉੱਤਰ ਭਾਰਤੀ ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ) ਦੇ ਸਾਂਝੇ ਸੱਦੇ ਤੇ, ਹੋਣ ਜਾ ਰਹੀ ਮਹਾਰੈਲੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਲੰਟੀਅਰ ਡਿਊਟੀਆਂ ਸਮਝਾਉਣ ਲਈ ਜਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਸੈਕੜੇ ਵਲੰਟੀਅਰਾਂ ਦੀ ਮੀਟਿੰਗ ਸੂਬਾਈ ਆਗੂ ਸਰਵਣ ਸਿੰਘ ਪੰਧੇਰ, ਜਰਮਨਜੀਤ ਬੰਡਾਲਾ, ਹਰਵਿੰਦਰ ਸਿੰਘ ਮਸਾਣੀਆਂ ਦੀ ਦੇਖਰੇਖ ਵਿੱਚ ਹੋਈ।
ਇਸ ਮੌਕੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਵਲੰਟੀਅਰਾਂ ਨੂੰ ਟਰੈਫਿਕ, ਲੰਗਰ ਅਤੇ ਹੋਰ ਪ੍ਰਬੰਧਾਂ ਬਾਰੇ ਨਿਰਦੇਸ਼ ਦਿੱਤੇ ਤਾਂ ਜ਼ੋ ਮਹਾਰੈਲੀ ਕਾਰਨ ਆਮ ਜਨਤਾ ਨੂੰ ਘਟ ਤੋਂ ਘਟ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਸ ਤਰ੍ਹਾਂ ਉੱਤਰ ਪ੍ਰਦੇਸ਼ ਦੇ ਮਹਿੰਗਾਪੁਰ ਦੇ ਗੁਰਦੁਆਰਾ ਪ੍ਰਧਾਨ ਗੁਰਨਾਮ ਸਿੰਘ ਵੱਲੋਂ ਲਖੀਮਪੁਰ ਖੀਰੀ ਦੇ ਕਤਲਕਾਂਡ ਦੇ ਸਾਜਿਸ਼ਕਰਤਾ ਗ੍ਰਹਿ ਰਾਜ ਮੰਤਰੀ ਨੂੰ ਸਿਰੋਪਾਓ ਦੇ ਕਿ ਸਨਮਾਨਿਤ ਕੀਤਾ ਗਿਆ ਹੈ ਇਹ ਅਤਿ ਮੰਦਭਾਗਾ ਹੈ, ਓਹਨਾ ਜਥੇਦਾਰ ਅਕਾਲ ਤਖਤ ਸਾਹਿਬ ਸਮੇਤ ਸਮੁੱਚੇ ਸਿੱਖ ਭਾਈਚਾਰੇ ਨੂੰ ਇਸ ਘਟਨਾ ਦਾ ਸ਼ਖਤ ਨੋਟਿਸ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਿੰਘ ਸਾਬ੍ਹ ਨੂੰ ਅਜਿਹਾ ਨੂੰ ਸਮੁੱਚੇ ਪੰਥ ਨੂੰ ਨਿਰਦੇਸ਼ ਦੇਣਾ ਚਾਹੀਦਾ ਹੈ ਕਿ ਅਜੈ ਮਿਸ਼ਰਾ ਸਮੇਤ ਅਜਿਹੇ ਕਿਸੇ ਵੀ ਸਨਮਾਨਿਤ ਕਰਨ ਤੋਂ ਗ਼ੁਰੇਜ਼ ਕੀਤਾ ਜਾਵੇ। ਇਸ ਮੌਕੇ ਜਿਲ੍ਹਾ ਤਰਨਤਾਰਨ ਦੇ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਜਿਲ੍ਹਾ ਗੁਰਦਾਸਪੁਰ ਪ੍ਰਧਾਨ ਹਰਦੀਪ ਸਿੰਘ ਫੌਜੀ ਸਮੇਤ ਸੈਕੜੇ ਵਲੰਟੀਅਰ ਹਾਜ਼ਿਰ ਹੋਏ ।
———–