Total views : 131855
ਚੰਡੀਗੜ੍ਹ, 09 ਜਨਵਰੀ–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਸਫ਼ਰ ਜਾਰੀ ਰਹੇਗਾ ਅਤੇ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।