ਗਰਮੀਆਂ ਦੇ ਸੀਜ਼ਨ ਦੌਰਾਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰ ਲਏ ਜਾਣ– ਹਰਭਜਨ ਸਿੰਘ ਈ.ਟੀ.ੳ

ਖ਼ਬਰ ਸ਼ੇਅਰ ਕਰੋ
035638
Total views : 131895

ਚੰਡੀਗੜ੍ਹ,  09 ਜਨਵਰੀ– ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਸ.ਪੀ.ਸੀ.ਐਲ ਨੂੰ ਆਦੇਸ਼ ਦਿੱਤੇ ਕਿ ਗਰਮੀਆਂ ਦੇ ਸੀਜ਼ਨ ਦੌਰਾਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰ ਲਏ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬਿਜਲੀ ਮੰਤਰੀ ਨੇ ਮੈਨੇਜਮੈਂਟ ਨੂੰ ਗਰਮੀਆਂ ਦੇ ਵਿੱਚ ਬਿਜਲੀ ਦੀ ਸੰਭਾਵਿਤ ਮੰਗ ਵਧਣ ਦੇ ਮੱਦੇਨਜ਼ਰ ਲੋੜੀਂਦੇ ਸਾਜ਼ੋ-ਸਾਮਾਨ ਅਤੇ ਮੁੱਢਲੇ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕ੍ਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ।