ਵਿਸ਼ਾਲ ਨਗਰ ਕੀਰਤਨ ‘ਆਪੇ ਗੁਰੁ ਚੇਲਾ’ ਸ੍ਰੀ ਅਨੰਦਪੁਰ ਸਾਹਿਬ ਤੋਂ ਅਰੰਭਤਾ

ਖ਼ਬਰ ਸ਼ੇਅਰ ਕਰੋ
035611
Total views : 131858

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਲੈ ਕੇ ਕੱਢਿਆ ਜਾ ਰਿਹਾ ਨਗਰ ਕੀਰਤਨ

ਸ੍ਰੀ ਅਨੰਦਪੁਰ ਸਾਹਿਬ, 10 ਜਨਵਰੀ — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ  ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੌਮੀ ਪੱਧਰ ‘ਤੇ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ‘ਆਪੇ ਗੁਰੂ ਚੇਲਾ’ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ।

ਇਹ ਨਗਰ ਕੀਰਤਨ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ‘ਤੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 16 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਇਸ ਨਗਰ ਕੀਰਤਨ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਗੁਰਬਖਸ਼ ਸਿੰਘ ਖ਼ਾਲਸਾ ਆਦਿ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਨਗਰ ਕੀਰਤਨ ਵਿੱਚ ਸੰਗਤਾਂ ਵੱਡੀ ਤਦਾਦ ਵਿੱਚ ਸ਼ਾਮਲ ਹੋਈਆਂ।

ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ।