




Total views : 161406






Total views : 161406ਬਰਨਾਲਾ, 10 ਜਨਵਰੀ — ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਮੇਰਾ ਯੁਵਾ ਭਾਰਤ – ਵਿਕਸਿਤ ਭਾਰਤ @ 2047 ਵਿਸ਼ੇ ‘ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਦਾ ਆਯੋਜਨ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਨੀਲਮ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਮੈਡਮ ਅਰਚਨਾ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ ਅਤੇ ਵਿਕਸਿਤ ਭਾਰਤ ਬਾਰੇ ਆਪਣੇ ਵਿਚਾਰ ਰੱਖੇ। ਓਹਨੇ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ, ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਅਤੇ ਯੂਥ ਵਲੰਟੀਅਰ ਅੰਮ੍ਰਿਤ ਸਿੰਘ ਅਤੇ ਨਵਰਾਜ ਸਿੰਘ ਦਾ ਇਸ ਪ੍ਰੋਗਰਾਮ ਨੂੰ ਕਾਲਜ ਵਿੱਚ ਕਰਵਾਉਣ ਅਤੇ ਬਰਨਾਲਾ ਦੇ ਯੁਵਾਵਾਂ ਨੂੰ ਇਹ ਮੌਕਾ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੁਕਾਬਲੇ ਵਿਚ ਜੱਜ ਦੀ ਭੂਮਿਕਾ ਵਾਇਸ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ, ਡਾ. ਜਸਵੀਰ ਕੌਰ ਅਤੇ ਮੈਡਮ ਕਿਰਨ ਨੇ ਨਿਭਾਈ। ਇਸ ਮੁਕਾਬਲੇ ਵਿਚ ਪਹਿਲਾ ਸਥਾਨ ਸੋਨੀਆ, ਦੂਜਾ ਸਥਾਨ ਜਸ਼ਨਪ੍ਰੀਤ ਕੌਰ ਅਤੇ ਤੀਜਾ ਸਥਾਨ ਰੇਣੁ ਨੇ ਹਾਸਿਲ ਕੀਤਾ।
ਪ੍ਰਿੰਸੀਪਲ ਡਾ. ਨੀਲਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਰਵਪੱਖੀ ਵਿਕਾਸ ਲਈ ਇਹੋ ਜਿਹੇ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਕਿਹਾ। ਡਾ. ਸੁਸ਼ੀਲ ਬਾਲਾ ਨੇ ਵਿਦਿਆਰਥੀਆਂ ਨੂੰ ਭਾਸ਼ਣ ਕਲਾ ਲਈ ਜ਼ਰੂਰੀ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਹਰਜਿੰਦਰ ਕੌਰ, ਡਾ. ਜਸਵਿੰਦਰ ਕੌਰ, ਮੈਡਮ ਆਰਤੀ ਅੱਗਰਵਾਲ, ਮੈਡਮ ਵੀਰਪਾਲ ਕੌਰ, ਮੈਡਮ ਸੀਮਾ, ਡਾ. ਸਰਿਤਾ ਅਤੇ ਸ਼੍ਰੀ ਵਿਸ਼ਾਲ ਗੋਇਲ ਹਾਜ਼ਰ ਸਨ।







