




Total views : 161400






Total views : 161400ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਰ ਰਹੀ ਹੈ ਸਫਲ ਉਪਰਾਲੇ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 10 ਜਨਵਰੀ — ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਜਲ ਸਰੋਤ ਤੇ ਜਲ ਸੰਭਾਲ ਬਾਰੇ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬੰਧਤ ਵਿਭਾਗ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਿਸ਼ੇਸ ਯੋਜਨਾਬੰਦੀ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਨਹਿਰੀ ਪਾਣੀ ਦੀ ਸਿੰਚਾਈ ਤੇ ਪੀਣ ਲਈ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਸਕੇ। ਉਨਾਂ ਦੱਸਿਆ ਕਿ ਇਸ ਬਾਬਤ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵਲੋਂ ਸ੍ਰੀ ਅੰਮ੍ਰਿਤਸਰ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ ਤੇ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਧਰਤੀ ਹੇਠਲਾ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਲਈ ਉਪਰਾਲੇ ਕਰ ਰਹੀ ਹੈ ਅਤੇ ਇਹ ਕੰਮ ਨਹਿਰੀ ਪਾਣੀ ਦੀ ਵਰਤੋਂ ਕਰਕੇ ਹੀ ਹੋ ਸਕਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਹਿਰੀ ਢਾਂਚੇ ਨੂੰ ਮੁੜ ਲੀਹਾਂ ਤੇ ਲਿਆ ਕੇ ਹਰ ਖੇਤ ਤੱਕ ਨਹਿਰੀ ਪਾਣੀ ਪੁਜਦਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਨਹਿਰਾਂ , ਸੂਇਆਂ ਤੇ ਨਾਲਿਆਂ ਦੀ ਸਫਾਈ ਬਾਰੇ ਸਰਕਾਰ ਵਲੋਂ 10 ਵੱਡੀਆਂ ਮਸ਼ੀਨਾਂ ਦੀ ਖਰੀਦ ਕਰ ਲਈ ਗਈ ਹੈ ਤੇ ਜੇਕਰ ਹੋਰ ਲੋੜ ਪਈ ਤਾਂ ਹੋਰ ਮਸ਼ੀਨਰੀ ਖਰੀਦ ਕੇ ਇਹ ਕੰਮ ਪੂਰਾ ਕੀਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰ ਵੱਲੋਂ ਕਈ ਸਾਲਾਂ ਤੋਂ ਖ਼ਾਲੀ ਛੱਡੀਆਂ ਨਹਿਰਾਂ ਨੂੰ ਸੁਰਜੀਤ ਕੀਤਾ ਹੈ। ਅਧੂਰੀਆਂ ਨਹਿਰਾਂ ਦਾ ਲੋੜੀਂਦੀ ਲੰਬਾਈ ਤੱਕ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਖ਼ਾਲੀ ਪਏ ਹਜ਼ਾਰ ਖ਼ਾਲ ਦੁਬਾਰਾ ਚਲਾਏ ਹਨ।
ਇਸ ਮੌਕੇ ਉਨਾਂ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨਾਲ ਬਟਾਲਾ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ। ਜਿਸ ਸਬੰਧੀ ਕੈਬਨਿਟ ਮੰਤਰੀ ਜੋੜਾਮਾਜਰਾ ਨੇ ਕਿਹਾ ਕਿ ਬਟਾਲਾ ਹਲਕੇ ਨਾਲ ਸਬੰਧਤ ਹਰ ਮੁਸ਼ਕਿਲ ਪਹਿਲ ਦੇ ਆਧਾਰ ਤੇ ਹੱਲ ਕੀਤੀ ਜਾਵੇਗੀ ਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਮੀਂ ਨਹੀ ਰਹਿਣ ਦਿੱਤੀ ਜਾਵੇਗੀ।
———————







