Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

9 ਮਾਰਚ ਨੂੰ ਜ਼ਿਲਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ

ਖ਼ਬਰ ਸ਼ੇਅਰ ਕਰੋ
050284
Total views : 166229

ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ – ਜ਼ਿਲਾ ਤੇ ਸ਼ੈਸਨ ਜੱਜ

ਗੁਰਦਾਸਪੁਰ, 10 ਜਨਵਾਰੀ — ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਮਾਰਚ 2024 ਨੂੰ ਲਗਾਈ ਜਾ ਰਹੀ ਹੈ। ਲੋਕਾਂ ਨੂੰ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

9 ਮਾਰਚ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਅਗਰਵਾਲ, ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ਼, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿੱਚ ਜਾਂ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਉਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ।

ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ। ਜੇਕਰ ਲੋਕ ਅਦਾਲਤ ਵਿੱਚ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ। ਉਨਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।