Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜਾ ਸਮਾਗਮ

ਖ਼ਬਰ ਸ਼ੇਅਰ ਕਰੋ
050921
Total views : 167417

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਤਿਆਰੀਆਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ
ਬਰਨਾਲਾ, 10 ਜਨਵਰੀ– ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਇਆ ਜਾਵੇਗਾ।
ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਸਤਵੰਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ।
ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਈਆ ਜਾਵੇਗਾ। ਉਹਨਾਂ ਹਦਾਇਤ ਕੀਤੀ ਕਿ ਸਾਰੇ ਸਬੰਧਿਤ ਵਿਭਾਗ ਸਮਾਗਮ ਸਬੰਧੀ ਆਪਣੀ ਤਿਆਰੀਆਂ ਮੁਕੰਮਲ ਕਰ ਲੈਣ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ।
ਮਾਰਚ ਪਾਸਟ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਵਿਸ਼ੇਸ਼ ਵਿਅਕਤੀਆਂ ਦਾ ਸਨਮਾਨ ਹੋਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕਈ ਨੁਮਾਇੰਦੇ ਭਾਗ ਲੈਣਗੇ।
ਉਹਨਾਂ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਇਸ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਘਰਾਂ ਜਾਂ ਖੇਤਰਾਂ ਵਿੱਚ ਇਸ ਸਮਾਗਮ ਨੂੰ ਮਨਾਉਣਾ ਯਕੀਨੀ ਬਣਾਉਣ। ਨਾਲ ਹੀ ਹਦਾਇਤ ਕੀਤੀ ਗਈ ਕਿ ਸਫਾਈ, ਪੀਣ ਵਾਲੇ ਪਾਣੀ, ਟ੍ਰੈਫਿਕ, ਸੁਰੱਖਿਆ ਆਦਿ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਜਾਣ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਰਿੰਦਰ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰੀ ਸੁਖਪਾਲ ਸਿੰਘ, ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।