




Total views : 148974







ਨਵਾਂਸ਼ਹਿਰ, 10 ਜਨਵਰੀ — ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਅਤੇ ਵੋਟਰ ਸੂਚੀ ਦੀ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਬੀ.ਐਲ.ਓਜ਼ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ ਅਤੇ ਬੀ.ਐਲ.ਓਜ਼ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਦੀ ਧਾਰਾ 48 ਅਨੁਸਾਰ ਵੋਟਰ ਸੂਚੀ ਦੀ ਤਿਆਰੀ ਅਤੇ ਵੋਟਰ ਦੀ ਯੋਗਤਾ ਐਕਟ ਦੇ ਸੈਕਸ਼ਨ 49 ਤਹਿਤ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਜਿਸ ਦੀ ਉਮਰ 21 ਸਾਲ ਜਾਂ ਉਸ ਤੋਂ ਵੱਧ ਅਤੇ ਪ੍ਰਬੰਧਕ ਕਮੇਟੀ ਦੀਆਂ ਸਾਰੀਆਂ ਯੋਗਤਾਵਾਂ ਪੂਰੀਆਂ ਕਰਦਾ ਹੋਵੇ। ਉਨ੍ਹਾਂ ਕਿਹਾ ਕਿ ਉਹ ਨਿਰਧਾਰਿਤ ਫਾਰਮ (ਫਾਰਮ3(1)) ਭਰਕੇ ਆਪਣੀ ਵੋਟ ਬਣਾਉਣ ਲਈ ਸਬੰਧਤ ਪਟਵਾਰੀ ਜਾਂ ਐਸ.ਡੀ.ਐਮ. ਦਫ਼ਤਰ ਵਿਖੇ ਫਾਰਮ ਜਮ੍ਹਾ ਕਰਵਾ ਸਕਦਾ ਹੈ। ਨਿਰਧਾਰਿਤ ਫਾਰਮ ਵਿੱਚ ਕਿਸੇ ਵੀ ਕਿਸਮ ਦੀ ਕਟਿੰਗ/ਦਰੁੱਸਤੀ ਨਾ ਕੀਤੀ ਜਾਵੇ, ਕਟਿੰਗ/ਦਰੁਸਤੀ ਵਾਲੇ ਫਾਰਮ ਸਵੀਕਾਰ ਨਹੀਂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਰ ਰਜਿਸਟਰੇਸ਼ਨ ਦਾ ਕੰਮ 29 ਫਰਵਰੀ 2024 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਹਲਕਾ ਬਲਾਚੌਰ-76 ਲਈ ਉਪ ਮੰਡਲ ਮੈਜਿਸਟਰੇਟ ਬਲਾਚੌਰ ਹੋਣਗੇ ਅਤੇ ਚੋਣ ਹਲਕਾ 77-ਨਵਾਂਸ਼ਹਿਰ ਲਈ ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਹੋਣਗੇ।






