




Total views : 148937







ਨਵੀਂ ਦਿੱਲੀ , 01 ਜਨਵਰੀ – ਉੱਤਰੀ ਪੱਛਮੀ ਭਾਰਤ ਵਿਚ ਚੱਲ ਰਹੀ ਸਖ਼ਤ ਠੰਢ ਅਤੇ ਸੰਘਣੀ ਧੁੰਦ ਦੇ ਵਿਚਕਾਰ, ਭਾਰਤ ਦੇ ਮੌਸਮ ਵਿਭਾਗ (ਆਈ.ਐਮ.ਡੀ) ਨੇ ਤਾਜ਼ਾ ਅਪਡੇਟ ਵਿਚ ਕਿਹਾ ਹੈ ਕਿ ਉੱਤਰੀ ਪੱਛਮੀ ਅਤੇ ਮੱਧ ਭਾਰਤ ਦੇ ਆਲੇ-ਦੁਆਲੇ ਦੇ ਮੈਦਾਨੀ ਖੇਤਰਾਂ ਵਿੱਚ ਸੰਘਣੀ ਧੁੰਦ ਜਾਰੀ ਰਹਿਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਵਿੱਚ ਇਸ ਦੇ ਪੂਰਬੀ ਭਾਰਤ ਵਿਚ ਫੈਲਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਦੌਰਾਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿਚ ਠੰਢ ਵਧਣ ਦੀ ਸੰਭਾਵਨਾ ਹੈ।






