ਜ਼ਿਲ੍ਹਾ ਚੋਣ ਅਫਸਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਖ਼ਬਰ ਸ਼ੇਅਰ ਕਰੋ
035640
Total views : 131897

ਫ਼ਰੀਦਕੋਟ 11 ਜਨਵਰੀ — ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਜਨਤਾ ਨੂੰ ਲੋਕ ਸਭਾ ਚੋਣਾਂ-2024 ਅਤੇ ਵੋਟਰ ਸੂਚੀ ਸਬੰਧੀ ਜਾਗਰੂਕ ਕਰਨ ਲਈ ਇੱਕ ਸਪੈਸ਼ਲ ਵੈਨ ਨੂੰ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਵੈਨ ਜਿਲ੍ਹੇ ਵਿੱਚ ਦੋ ਦਿਨ 11 ਜਨਵਰੀ ਅਤੇ 12 ਜਨਵਰੀ ਨੂੰ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪ੍ਰਮੁੱਖ ਸਥਾਨਾਂ ਤੇ ਜਾ ਕੇ ਜਾਗਰੂਕ ਕਰੇਗੀ।

ਇਸ ਮੌਕੇ ਜ਼ਿਲਾ ਵਾਸੀਆਂ ਵਿਸ਼ੇਸ਼ ਕਰਕੇ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਜ਼ਿਲ੍ਹਾ ਚੋਣ ਅਫਸਰ -ਕਮ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਵੱਧ ਤੋਂ ਵੱਧ ਆਪਣਾ ਨਾਂ ਵੋਟਰ ਸੂਚੀਆਂ ਵਿਚ ਦਰਜ਼ ਕਰਵਾਉਣ ਅਤੇ ਹੋਰਨਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕਰਨ ਤਾਂ ਜੋ ਲੋਕਤੰਤਰ ਪ੍ਰਣਾਲੀ ਦੀ ਮਜ਼ਬੂਤੀ ਲਈ ਨੌਜਵਾਨ ਵਰਗ ਨੂੰ ਵੱਧ ਤੋਂ ਵੱਧ ਭਾਗੀਦਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਇਸ ਸੰਵਿਧਾਨਿਕ ਅਧਿਕਾਰ ਦੀ ਵਰਤੋਂ ਯੋਗ ਉਮੀਦਵਾਰ ਦੇ ਹੱਕ ਵਿੱਚ ਕਰਨੀ ਚਾਹੀਦੀ ਹੈ ਕਿਉਂਕਿ ਸਾਡੀ ਵੋਟ ‘ਤੇ ਹੀ ਸਾਡਾ ਅਤੇ ਸਾਡੇ ਦੇਸ਼ ਦਾ ਭਵਿੱਖ ਨਿਰਭਰ ਕਰਦਾ ਹੈ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ (ਵਿਕਾਸ) ਸ. ਨਰਭਿੰਦਰ ਗਰੇਵਾਲ, ਜ਼ਿਲ੍ਹਾ ਸਿੱਖਿਆ ਅਫਸਰ, ਸ. ਮੇਵਾ ਸਿੰਘ, ਸਹਾਇਕ ਨੋਡਲ ਅਫਸਰ ਸਵੀਪ ਸ੍ਰੀ ਜਸਬੀਰ ਜੱਸੀ ਅਤੇ ਜ਼ਿਲ੍ਹਾ ਚੋਣ ਦਫਤਰ ਦੇ ਸਮੂਹ ਕਰਮਚਾਰੀ ਹਾਜ਼ਰ ਸਨ।