ਜ਼ਿਲਾ ਪ੍ਸ਼ਾਸਨ ਤਰਨਤਾਰਨ ਵਲੋਂ ਜਿਲੇ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ 50 ਕਿਸਾਨਾ ਨੂੰ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨਿਤ

ਖ਼ਬਰ ਸ਼ੇਅਰ ਕਰੋ
035606
Total views : 131852

ਤਰਨ ਤਾਰਨ, 11 ਜਨਵਰੀ -(ਡਾ. ਦਵਿੰਦਰ ਸਿੰਘ)-ਜ਼ਿਲਾ ਪ੍ਸ਼ਾਸਨ ਤਰਨਤਾਰਨ ਵਲੋਂ ਅੱਜ ਜਿਲੇ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ 50 ਕਿਸਾਨਾ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ, ਤਰਨਤਾਰਨ ਸੀ੍ ਸੰਦੀਪ ਕੁਮਾਰ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ|
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਪ ਸਭ ਨੇ ਫਸਲਾਂ ਦੀ ਰਹਿੰਦ ਖੁਹੰਦ ਨੂੰ ਅੱਗ ਨਾ ਲਗਾ ਕੇ ਧਰਤੀ ਮਾਤਾ ਅਤੇ ਵਾਤਾਵਰਨ ਪ੍ਰੇਮੀ ਹੋਣ ਦਾ ਸਬੂਤ ਦਿੱਤਾ, ਜਿਸ ਲਈ ਆਪ ਸਭ ਵਧਾਈ ਦੇ ਪਾਤਰ ਹੋ ਉਹਨਾਂ ਕਿਸਾਨਾਂ ਨੂੰ ਕਿਹਾ ਕਿ ਆਪ ਸਭ ਆਪਣੇ ਇਲਾਕੇ ਦੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਹੋ ਅਤੇ ਆਪ ਸਭ ਤੋਂ ਸਿੱਖਿਆ ਲੈ ਕੇ ਹੋਰ ਕਿਸਾਨ ਵੀ ਫਸਲਾ ਦੀ ਰਹਿੰਦ ਖੁਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਹੋਣਗੇ ।
ਇਸ ਮੌਕੇ ਵੱਖ-ਵੱਖ ਬਲਾਕਾਂ ਤੋਂ ਆਏ ਕਿਸਾਨਾਂ ਨੇ ਵੀ ਆਪਣੇ ਵਿਚਾਰ ਡਿਪਟੀ ਕਮਿਸ਼ਨਰ ਨਾਲ ਸਾਂਝੇ ਕੀਤੇ| ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਵਿੱਚ ਜੋ ਕਿਸਾਨ ਵੀ ਆਪਣਾ ਹਿੱਸਾ ਪਾਉਣ ਗੇ ਉਹਨਾ ਨੂੰ ਵੱਖ-ਵੱਖ ਪੱਧਰ ਜਿਵੇ ਕਿ ਬਲਾਕ ਪੱਧਰ, ਤਹਿਸੀਲ ਪੱਧਰ, ਜਿਲ੍ਹਾ ਪੱਧਰ ‘ਤੇ ਵੀ ਸਨਮਾਨਿਤ ਕੀਤਾ ਜਾਵੇਗਾ।
ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਡਿਪਟੀ ਕਮਿਸ਼ਨਰ, ਤਰਨਤਾਰਨ ਅਤੇ ਇਸ ਪ੍ਰੋਗਰਾਮ ਵਿੱਚ ਪਹੁੰਚੇ ਸਮੂਹ ਕਿਸਾਨਾ ਦਾ ਧੰਨਵਾਦ ਕੀਤਾ ਅਤੇ ਡਿਪਟੀ ਕਮਿਸ਼ਨਰ ਨੂੰ ਮੌਮੈਂਟੋ ਦੇ ਕੇ ਸਨਮਾਨਿਤ ਕੀਤਾ ।ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਬਲਾਕ ਖੇਤੀਬਾੜੀ ਅਫਸਰ ਡਾ.ਭੁਪਿੰਦਰ ਸਿੰਘ ਨੇ ਨਿਭਾਈ ਅਤੇ ਇਸ ਪ੍ਰੋਗਰਾਮ ਵਿੱਚ ਸਮੂਹ ਬਲਾਕ ਖੇਤੀਬਾੜੀ ਅਫਸਰ ਤਰਨ ਤਾਰਨ ਅਤੇ ਖੇਤੀਬਾੜੀ ਸਟਾਫ ਹਾਜਰ ਸੀ
____________