Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ –ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
046262
Total views : 154281

ਫਾਜ਼ਿਲਕਾ, 11 ਜਨਵਰੀ — ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ ਅਤੇ ਹਦਾਇਤ ਕੀਤੀ ਕਿ ਫੀਲਡ ਵਿੱਚ ਪੂਰੀ ਸਰਗਰਮੀ ਨਾਲ ਕੰਮ ਕਰਦਿਆਂ ਵੋਟਰ ਰਜਿਸਟਰੇਸ਼ਨ ਵਿੱਚ ਵਾਧਾ ਕੀਤਾ ਜਾਵੇ।

ਉਨ੍ਹਾਂ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਉੱਪ ਮੰਡਲ ਮੈਜਿਸਟਰੇਟ ਅਤੇ ਹੋਰਨਾਂ ਸੀਨੀਅਰ ਅਧਿਕਾਰੀ ਵੀ ਨਿਯਮਤ ਤੌਰ ’ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵੱਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ. ਚੋਣ ਪ੍ਰਕਿਰਿਆ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 01 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 21 ਮਾਰਚ 2024 ਨੂੰ ਮੁੱਢਲੀ ਈ-ਰੋਲ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 11 ਅਪ੍ਰੈਲ 2024 ਤੱਕ ਦਾਅਵੇ ਅਤੇ ਇਤਰਾਜ਼ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 3 ਮਈ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ.ਚੋਣਾਂ ਲਈ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ ਜਾਂ ਸ਼ੇਵ ਕਰਦਾ, ਬੀੜੀ/ਸਿਗਰਟ ਜਾਂ ਸ਼ਰਾਬ ਪੀਂਦਾ ਹੈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਵਾ ਸਕਦਾ।