Flash News
ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ-
ਨਸ਼ੇ ਦੇ ਖਾਤਮੇ ਲਈ ਵੱਧ ਤੋਂ ਵੱਧ ਕੈਂਪ ਲਗਾ ਕੇ ਲੋਕਾਂ ਨੂੰ ਕਰੋ ਜਾਗਰੂਕ- ਡਿਪਟੀ ਕਮਿਸ਼ਨਰ
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਜੰਡਿਆਲਾ ਗੁਰੂ ਵਿਖੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ-
ਬਿਜਲੀ ਮੁਲਾਜ਼ਮਾਂ ਵੱਲੋਂ ਮਿਤੀ 2 ਜਨਵਰੀ ਨੂੰ (ਅੱਜ) ਬਿਜਲੀ ਬਿੱਲ ਸੋਧ ਬਿੱਲ 2025 , ਬੀਜ ਬਿੱਲ 2025 ਅਤੇ ਸਰਕਾਰੀ ਜਮੀਨਾਂ ਵੇਚਣ ਦੇ ਖਿਲਾਫ ਬਾਰਡਰ ਜੋਨ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ ਵਿਸ਼ਾਲ ਧਰਨਾ-
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ-
ਜੰਡਿਆਲਾ ਗੁਰੂ ਵਿਖੇ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ-

ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 214332 ਮੀਟਰਕ ਟਨ ਝੋਨੇ ਦੀ ਹੋਈ ਖਰੀਦ –ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
048195
Total views : 161922

ਕਿਸਾਨਾਂ ਨੂੰ ਹੁਣ ਤੱਕ ਕਰੀਬ 446 ਕਰੋੜ ਰੁਪਏ ਦੀ ਹੋਈ ਅਦਾਇਗੀ-
ਕਿਸਾਨਾਂ ਨੂੰ ਕੀਤੀ ਅਪੀਲ ਸੁੱਕਾ ਝੋਨਾ ਹੀ ਲਿਆਓ ਮੰਡੀਆਂ ‘ਚ-
ਅੰਮ੍ਰਿਤਸਰ, 21 ਅਕਤੂਬਰ-(ਡਾ. ਮਨਜੀਤ ਸਿੰਘ)- ਜ਼ਿਲ੍ਹੇ ਦੀਆਂ 48 ਮੰਡੀਆਂ ਵਿਚ ਝੋਨੇ ਦੀ ਖਰੀਦ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਦਾ ਸ਼ਾਮਣਾ ਨਾ ਕਰਨਾ ਪਵੇ, ਇਸ ਲਈ ਅਧਿਕਾਰੀ ਖੁਦ ਮੰਡੀਆਂ ਦੀ ਨਿਗਰਾਨੀ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ 214332 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ,ਜਿਸ ਵਿਚੋ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 214279 ਮੀਟਰਕ ਟਨ ਝੋਨੇ ਦੀ ਖਰੀਦ ਕਰਕੇ ਕਿਸਾਨਾਂ ਨੂੰ 446.93 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਝੋਨੇ ਦਾ ਸਰਕਾਰੀ ਰੇਟ 2389 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ ਅਤੇ ਇਸ ਲਈ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ , ਤਾਂ ਜੋ ਮੰਡੀ ਵਿੱਚ ਖਰੀਦ ਲਈ ਇੰਤਜ਼ਾਰ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਵੱਲੋਂ ਪੈਦਾ ਕੀਤਾ ਗਿਆ ਇੱਕ ਇੱਕ ਦਾਣਾ ਖਰੀਦੇਗੀ ਇਸ ਲਈ ਕੋਈ ਕਾਹਲੀ ਦੀ ਲੋੜ ਨਹੀਂ, ਬਲਕਿ ਫਸਲ ਨੂੰ ਸੁਕਾ ਕੇ ਕੱਟੋ ਤਾਂ ਜੋ ਸਰਕਾਰੀ ਖਰੀਦ ਏਜੰਸੀਆਂ ਬਿਨਾਂ ਕਿਸੇ ਰੁਕਾਵਟ ਦੇ ਖਰੀਦ ਜਾਰੀ ਰੱਖ ਸਕਣ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਬਿਨਾਂ ਜਿੰਮੇਵਾਰੀ ਨਾਲ ਆਪਣੀ ਫਸਲ ਦੀ ਰਹਿੰਦ ਖੂੰਹਦ ਦਾ ਪ੍ਰਬੰਧਨ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੂਰਾ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲਾ ਖੁਰਾਕ ਤੇ ਸਪਲਾਈ ਅਧਿਕਾਰੀ ਸ: ਅਮਨਜੀਤ ਸਿੰਘ ਨੇ ਦੱਸਿਆ ਕਿ 48 ਘੰਟੇ ਦੇ ਅੰਦਰ ਅੰਦਰ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਗਈ ਹੈ ਅਤੇ ਹੁਣ ਤੱਕ 48 ਘੰਟਿਆਂ ਦੇ ਅੰਦਰ ਅੰਦਰ ਕਰੀਬ 98 ਫੀਸਦੀ ਕਿਸਾਨਾਂ ਨੂੰ ਝੋਨੇ ਦੀ ਅਦਾੲਗੀ ਹੋ ਚੁੱਕੀ ਹੈ।
ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਅੰਦਰ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੇ।
ਫਾਈਲ ਫੋਟੋ
ਡਿਪਟੀ ਕਮਿਸ਼ਨਰ ਅੰਮ੍ਰਿਤਸਰ
==–